Dailyhunt Logo
  • Light mode
    Follow system
    Dark mode
    • Play Story
    • App Story

LADC: ਨੀਤੀ ਰੱਦ ਕਰਵਾਉਣ ਲਈ ਵਕੀਲ ਧਰਨੇ 'ਤੇ ਡਟੇ

ਜ਼ਿਲ੍ਹਾ ਬਾਰ ਐਸੋਸੀਏਸ਼ਨ, ਜਲੰਧਰ ਵਿੱਚ ਲੀਗਲ ਏਡ ਡਿਫੈਂਸ ਕੌਂਸਲ (ਐੱਲ ਏ ਡੀ ਸੀ) ਨੀਤੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਭਾਜਪਾ ਲੀਗਲ ਸੈੱਲ ਦੀ ਟੀਮ ਨਾਲ ਵਕੀਲਾਂ ਦੇ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਇਸ ਦੌਰਾਨ ਅੱਜ ਵੀ ਵਕੀਲਾਂ ਵੱਲੋਂ ਭੁੱਖ ਹੜਤਾਲ 7ਵੇਂ ਦਿਨ ਵੀ ਜਾਰੀ ਰਹੀ ਤੇ ਅਦਾਲਤੀ ਕੰਮਕਾਜ ਠੱਪ ਰੱਖਿਆ ਗਿਆ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਪੂਰੀ ਤਰ੍ਹਾਂ ਵਕੀਲ ਭਾਈਚਾਰੇ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪੂਰੀ ਮਜ਼ਬੂਤੀ ਨਾਲ ਪਹੁੰਚਾਇਆ ਜਾਵੇਗਾ। ਇਹ ਨੀਤੀ ਵਕੀਲਾਂ ਦੇ ਹਿਤਾਂ ਦੇ ਵਿਰੁੱਧ ਹੋਣ ਦੇ ਨਾਲ-ਨਾਲ ਕਾਨੂੰਨ-ਵਿਵਸਥਾ ਉੱਤੇ ਵੀ ਨਕਾਰਾਤਮਕ ਪ੍ਰਭਾਵ ਪਾ ਸਕਦੀ ਹੈ, ਜਿਸ ਕਾਰਨ ਅਪਰਾਧ ਵਧਣ ਅਤੇ ਸਮਾਜ ਵਿਰੋਧੀ ਤੱਤਾਂ ਦੇ ਹੌਸਲੇ ਬੁਲੰਦ ਹੋਣ ਦੀ ਸੰਭਾਵਨਾ ਹੈ।

ਸ੍ਰੀ ਸਰੀਨ ਨੇ ਦੱਸਿਆ ਕਿ ਇਹ ਗੰਭੀਰ ਮਸਲਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਵੱਲੋਂ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਮੇਘਵਾਲ ਨੂੰ ਪੱਤਰ ਲਿਖ ਕੇ ਇਸ ਪਾਲਿਸੀ 'ਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ, ਤਾਂ ਜੋ ਵਕੀਲਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਡਉਨ੍ਹਾਂ ਕਿਹਾ ਕਿ ਭਾਜਪਾ ਇਸ ਮਸਲੇ ਨੂੰ ਪੂਰੀ ਮਜ਼ਬੂਤੀ ਨਾਲ ਉਠਾਏਗੀ ਅਤੇ ਇਸ ਦੇ ਜਲਦ ਹੱਲ ਲਈ ਲਗਾਤਾਰ ਯਤਨ ਜਾਰੀ ਰੱਖੇਗੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਦਿਤਿਆ ਜੈਨ, ਸਕੱਤਰ ਰੋਹਿਤ ਗੰਭੀਰ, ਭਾਜਪਾ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੇਜਰ, ਆਰ ਕੇ ਭੱਲਾ ਜੀ (ਸਾਬਕਾ ਲੀਗਲ ਸੈੱਲ ਪ੍ਰਧਾਨ), ਸੰਜੀਵ ਬੰਸਲ, ਸੰਜੀਵ ਕੰਬੋਜ, ਕਰਨ ਕਾਲੀਆ, ਰਾਜੇਸ਼ ਖੰਨਾ, ਮਨੀਤ ਮਲਹੋਤਰਾ, ਪ੍ਰਦੀਪ ਸ਼ਰਮਾ, ਅਨੁਜ ਮਹਿਤਾ, ਰਾਕੇਸ਼ ਧੀਰ, ਵਿਕਾਸ ਭਾਰਦਵਾਜ, ਨਿਖਿਲ ਸ਼ਰਮਾ, ਸ਼ੈਂਕੀ ਦਿਓਲ ਅਤੇ ਦਵਿੰਦਰ ਲੁਬਾਣਾ ਡਿੰਪੀ ਐਡਵੋਕੇਟ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune