Dailyhunt Logo
  • Light mode
    Follow system
    Dark mode
    • Play Story
    • App Story

Lalru ਨੇੜੇ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ

Suicide case: ਇੱਥੋਂ ਨੇੜਲੇ ਪਿੰਡ ਬੜਾਣਾ ਵਾਸੀ ਜਸਵਿੰਦਰ ਸਿੰਘ ਜੱਸੂ (55) ਨੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਕਥਿਤ ਤੌਰ 'ਤੇ ਕੁਝ ਨਿਹੰਗਾਂ ਵੱਲੋਂ ਮਿਲੀਆਂ ਧਮਕੀਆਂ ਕਾਰਨ ਜਸਵਿੰਦਰ ਸਿੰਘ ਨੇ ਇਹ ਕਦਮ ਚੁੱਕਿਆ। ਮ੍ਰਿਤਕ ਦੇ ਪੁੱਤਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੋਮਵਾਰ ਸਵੇਰੇ ਹੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਪਿੰਡ ਦੇ ਗੁਰਦੁਆਰੇ ਦੇ ਇੱਕ ਪਾਠੀ ਨੇ ਕਥਿਤ ਤੌਰ 'ਤੇ ਕੁਝ ਨਿਹੰਗ ਬੁਲਾ ਕੇ ਜਸਵਿੰਦਰ ਨੂੰ ਧਮਕੀਆਂ ਦਿਵਾਈਆਂ ਸਨ।

ਪੁਲੀਸ ਵੱਲੋਂ ਕੇਸ ਦਰਜ ਨਾ ਕਰਨ ਤੋਂ ਪਰਿਵਾਰ ਅਤੇ ਪੰਚਾਇਤ ਵਿੱਚ ਰੋਸ ਹੈ।

ਦੂਜੇ ਪਾਸੇ ਥਾਣਾ ਹੰਡੇਸਰਾ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਪਰਿਵਾਰ ਦੇ ਕਿਸੇ ਮੈਂਬਰ ਨੇ ਲਿਖਤੀ ਬਿਆਨ ਦਰਜ ਨਹੀਂ ਕਰਵਾਏ।

ਲਾਸ਼ ਸਿਵਲ ਹਸਪਤਾਲ ਡੇਰਾਬਸੀ ਵਿੱਚ ਰੱਖੀ ਗਈ ਹੈ। ਪਰਿਵਾਰ ਨੇ ਕਿਹਾ ਕੇਸ ਦਰਜ ਹੋਣ ਤੱਕ ਨਾ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਨਾ ਹੀ ਸਸਕਾਰ ਕੀਤਾ ਜਾਵੇਗਾ।

Dailyhunt
Disclaimer: This content has not been generated, created or edited by Dailyhunt. Publisher: Punjabi Tribune