Dailyhunt Logo
  • Light mode
    Follow system
    Dark mode
    • Play Story
    • App Story

local news: ਫ਼ਤਹਿਗੜ੍ਹ ਜ਼ਿਲ੍ਹੇ ਦੇ ਨਤੀਜਿਆਂ 'ਚ 'ਆਪ' ਮੋਹਰੀ

ਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 80 ਵਾਰਡਾਂ ਵਿੱਚੋਂ 'ਆਪ' ਦੇ 51, ਕਾਂਗਰਸ ਦੇ 14, ਸ਼੍ਰੋਮਣੀ ਅਕਾਲੀ ਦਲ ਦੇ 4, ਭਾਜਪਾ ਦੇ 4 ਅਤੇ 7 ਆਜ਼ਾਦ ਉਮੀਦਵਾਰ ਜੇਤੂ ਰਹੇ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿੱਚੋਂ 'ਆਪ' ਦੇ 17 ਅਤੇ ਕਾਂਗਰਸ ਦੇ 6 ਉਮੀਦਵਾਰ ਜੇਤੂ ਰਹੇ। ਇਸੇ ਤਰ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਵਿੱਚੋਂ 'ਆਪ' ਦੇ 19, ਕਾਂਗਰਸ ਦੇ 6, ਭਾਜਪਾ ਦੇ 3 ਤੇ ਸ਼੍ਰੋਮਣੀ ਅਕਾਲੀ ਦਲ ਦਾ 1 ਉਮੀਦਵਾਰ ਜੇਤੂ ਰਿਹਾ। ਨਗਰ ਕੌਂਸਲ ਬਸੀ ਪਠਾਣਾਂ ਦੇ 15 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 9, ਭਾਜਪਾ ਦਾ 1, ਸ਼੍ਰੋਮਣੀ ਅਕਾਲੀ ਦਲ ਦਾ 1 ਅਤੇ 4 ਆਜ਼ਾਦ ਉਮੀਦਵਾਰ ਜੇਤੂ ਰਹੇ। ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਵਿੱਚੋਂ 'ਆਪ' ਦੇ 6, ਕਾਂਗਰਸ ਦੇ 2, ਸ਼੍ਰੋਮਣੀ ਅਕਾਲੀ ਦਲ ਦੇ 2 ਅਤੇ 3 ਆਜ਼ਾਦ ਉਮੀਦਵਾਰ ਜੇਤੂ ਰਹੇ।

Dailyhunt
Disclaimer: This content has not been generated, created or edited by Dailyhunt. Publisher: Punjabi Tribune