ਪੰਜਾਬ ਇਨਫੋਟੈਕ ਅਤੇ ਭਾਈ ਗੁਰਦਾਸ ਗਰੁੱਪ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਸਥਾਨਕ ਗੰਗਾ ਰਾਮ ਬਸਤੀ ਦੀ ਧਰਮਸ਼ਾਲਾ ਵਿੱਚ ਵਿਸ਼ੇਸ਼ 'ਲੋਕ ਮਿਲਣੀ' ਸਮਾਗਮ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਜਵੰਧਾ ਨੇ ਸਥਾਨਕ ਲੋਕਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਹਲਕੇ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਦੀਆਂ ਵੱਖ-ਵੱਖ ਅਹਿਮ ਨੀਤੀਆਂ ਅਤੇ ਗੰਗਾ ਰਾਮ ਬਸਤੀ ਦੀਆਂ ਸਥਾਨਕ ਲੋੜਾਂ ਬਾਰੇ ਬਹੁਤ ਹੀ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ।
ਬਸਤੀ ਦੇ ਲੋਕਾਂ ਨੇ ਆਪਣੇ ਵਾਰਡ ਅਤੇ ਇਲਾਕੇ ਦੀਆਂ ਸਮੱਸਿਆਵਾਂ ਚੇਅਰਮੈਨ ਦੇ ਸਾਹਮਣੇ ਰੱਖੀਆਂ। ਇਸ ਮੌਕੇ ਮਿੰਕੂ ਜਵੰਧਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਇੱਕੋ-ਇੱਕ ਮੁੱਖ ਮਕਸਦ ਸਮਾਜ ਦੇ ਆਖਰੀ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਡਾ. ਜਵੰਧਾ ਨੇ ਬਸਤੀ ਵਾਸੀਆਂ ਨੂੰ ਪੂਰਨ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਕਰਵਾਇਆ ਜਾਵੇਗਾ। ਸਮਾਗਮ ਦੌਰਾਨ 'ਆਪ' ਦੇ ਸੀਨੀਅਰ ਵਰਕਰ, ਵਾਰਡ ਦੇ ਮੋਹਤਬਰ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।
