Dailyhunt Logo
  • Light mode
    Follow system
    Dark mode
    • Play Story
    • App Story

ਮੋਗਾ ਦੇ ਥਾਣਾ ਸਦਰ 'ਚ ਧਮਾਕਾ

ਮੋਗਾ ਦੇ ਥਾਣਾ ਸਦਰ ਵਿਚ ਅੱਜ ਤੜਕਸਾਰ ਜ਼ੋਰਦਾਰ ਧਮਾਕਾ ਹੋਇਆ। ਥਾਣੇ ਵਿਚ ਇਹ ਧਮਾਕਾ ਤੜਕਸਾਰ ਤਿੰਨ ਵਜੇ ਦੇ ਕਰੀਬ ਹੋਇਆ। ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਇਮਾਰਤ ਦੇ ਕੁਝ ਹਿੱਸੇ ਨੂੰ ਨੁਕਸਾਨ ਜ਼ਰੂਰ ਪੁੱਜਿਆ ਹੈ। ਧਮਾਕੇ ਦੀ ਜਾਣਕਾਰੀ ਮਿਲਦਿਆਂ ਹੀ ਫੋਰੈਂਸਿਕ ਟੀਮਾਂ ਉੱਥੇ ਪੁੱਜ ਗਈਆਂ। ਇਸ ਸਬੰਧੀ ਜ਼ਿਲ੍ਹੇ ਦਾ ਕੋਈ ਪੁਲੀਸ ਅਧਿਕਾਰੀ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ।

ਇਸ ਦੀ ਪੁਸ਼ਟੀ ਕਰਨ ਲਈ ਅਧਿਕਾਰੀਆਂ ਨਾਲ ਫੋਨ ਉੱਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਵੀ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਧਮਾਕੇ ਦਾ ਜ਼ਿਕਰ ਕੀਤਾ।

Dailyhunt
Disclaimer: This content has not been generated, created or edited by Dailyhunt. Publisher: Punjabi Tribune