Dailyhunt Logo
  • Light mode
    Follow system
    Dark mode
    • Play Story
    • App Story

Moga News: ਪਿੰਡ ਕਪੂਰੇ 'ਚ ਖੂੰਖਾਰ ਕੁੱਤਿਆਂ ਕਹਿਰ, 10 ਦਿਨਾਂ 'ਚ ਅੱਧੀ ਦਰਜਨ ਲੋਕ ਜ਼ਖ਼ਮੀ, 1 ਮੌਤ

ਜ਼ਿਲ੍ਹੇ ਦੇ ਪਿੰਡ ਕਪੂਰੇ ਦੇ ਲੋਕ ਆਪਣੇ ਘਰਾਂ ਵਿੱਚ ਕੈਦ ਹੋਣ ਲਈ ਮਜਬੂਰ ਹਨ। ਇੱਥੇ ਆਵਾਰਾ ਅਤੇ ਖੂੰਖਾਰ ਕੁੱਤਿਆਂ ਦੀ ਦਹਿਸ਼ਤ ਨੇ ਲੋਕਾਂ ਵਿੱਚ ਵੱਡੇ ਪੱਧਰ 'ਤੇ ਸਹਿਮ ਪੈਦਾ ਕਰ ਦਿੱਤਾ ਹੈ। ਲੰਘੇ ਦਸ ਦਿਨਾਂ ਵਿੱਚ ਲਗਪਗ ਅੱਧੀ ਦਰਜਨ ਪਿੰਡ ਵਾਸੀ ਆਵਾਰਾ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਬਣੇ ਹਨ।

ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਨੂੰ ਆਵਾਰਾ ਖੂੰਖਾਰ ਕੁੱਤਿਆਂ ਨੂੰ ਕਾਬੂ ਕਰਨ ਲਈ ਚੁੱਕੀ ਅਵਾਜ਼ ਹਾਲੇ ਤੱਕ ਕਿਸੇ ਨੂੰ ਨਹੀਂ ਸੁਣੀ ਹੈ।

ਬੀਤੇ ਦਿਨ ਬਾਅਦ ਦੁਪਹਿਰ ਪਿੰਡ ਦੇ ਬਾਹਰ ਬਣ ਰਹੇ ਪਾਰਕ ਦੀ ਉਸਾਰੀ ਵਿੱਚ ਕੰਮ ਕਰ ਰਹੇ ਜਗਰੂਪ ਸਿੰਘ ਨਾਮੀ ਖੇਤ ਮਜ਼ਦੂਰ ਨੂੰ ਕੁੱਤਿਆਂ ਨੇ ਘੇਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪਿੰਡ ਵਾਸੀਆਂ ਵਲੋਂ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਜ਼ਿਲ੍ਹਾ ਸਿਵਲ ਹਸਪਤਾਲ ਇਲਾਜ ਲਈ ਭਰਤੀ ਕਰਵਾਉਣਾ ਪਿਆ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਪਿੰਡ ਦੇ ਸਰਬਜੀਤ ਸਿੰਘ ਖੂੰਖਾਰ ਕੁੱਤਿਆਂ ਦੇ ਹਮਲੇ ਕਾਰਨ ਆਪਣੀ ਜਾਨ ਗਵਾਉਣੀ ਪਈ।ਕੱਲ੍ਹ ਉਸਦੀ ਅੰਤਿਮ ਅਰਦਾਸ ਮੌਕੇ ਫਿਰ ਤੋਂ ਮਜ਼ਦੂਰ ਜਗਰੂਪ ਸਿੰਘ ਕੁੱਤਿਆਂ ਦੇ ਹਮਲੇ ਤੋਂ ਬਚਿਆ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਆਗੂ ਬੀਬੀ ਪਰਮਜੀਤ ਕੌਰ ਕਪੂਰੇ ਨੇ ਦੱਸਿਆ ਕਿ ਪਿੰਡ ਵਿੱਚ ਖੂੰਖਾਰ ਕੁੱਤਿਆਂ ਦੀ ਇੰਨੀ ਦਹਿਸ਼ਤ ਹੈਂ ਕਿ ਇਕੱਲਾ ਵਿਅਕਤੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਹਨ।

ਪਿੰਡ ਵਾਸੀ ਤਰਸੇਮ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਪਰਵਾਸੀ ਕੰਚਨ ਕੁਮਾਰ ਵੀ ਆਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਬਣਿਆ ਹੈ। ਉਨ੍ਹਾਂ ਦੱਸਿਆ ਕਿ ਡਰ ਦੇ ਕਾਰਨ ਛੋਟੇ ਸਕੂਲੀ ਬੱਚਿਆਂ ਨੂੰ ਕੁਝ ਦਿਨਾਂ ਤੋਂ ਮਾਪੇ ਸਕੂਲ ਨਹੀਂ ਭੇਜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਨੂੰ ਕਈ ਵਾਰ ਗੁਹਾਰ ਲਗਾਈ ਜਾ ਚੁੱਕੀ ਹੈ, ਪਰ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਹੈ।

ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਹਨ ਸਿੰਘ ਖੇਲਾ ਨੇ ਐਸਡੀਐਮ ਧਰਮਕੋਟ ਨੂੰ ਇੱਕ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਲਿਖਿਆ ਗਿਆ ਹੈ। ਸਿਵਲ ਹਸਪਤਾਲ ਮੋਗਾ ਦੇ ਪ੍ਰਸ਼ਾਸਨ ਨੇ ਵੀ ਪਿੰਡ ਕਪੂਰੇ ਤੋਂ ਅੱਧੀ ਦਰਜਨ ਲੋਕਾਂ ਦੇ ਕੁੱਤਿਆਂ ਦੇ ਹਮਲੇ ਵਿੱਚ ਜ਼ਖਮੀਆਂ ਦੇ ਇਲਾਜ ਦੀ ਪੁਸ਼ਟੀ ਕੀਤੀ ਹੈ। ਇਸ ਸਬੰਧੀ ਐੱਸਡੀਐੱਮ ਗੁਰਵਿੰਦਰ ਸਿੰਘ ਜੌਹਲ ਦਾ ਕਹਿਣਾ ਸੀ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਪਹਿਲਾਂ ਨਹੀਂ ਆਇਆ ਹੈ। ਇਸ ਸਬੰਧੀ ਉਹ ਅੱਜ ਹੀ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਆਦੇਸ਼ ਦੇ ਰਹੇ ਹਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune