Dailyhunt Logo
  • Light mode
    Follow system
    Dark mode
    • Play Story
    • App Story

ਨਿਗਮ, ਕੌਂਸਲ ਤੇ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ

ਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਸਬੰਧੀ ਜ਼ਿਲ੍ਹਾ ਬਠਿੰਡਾ ਅੰਦਰ ਅੱਜ ਕੁੱਲ 39 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਅਨੁਸਾਰ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 4 ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋਂ ਮੰਡੀ ਦੇ 13 ਵਾਰਡਾਂ ਲਈ 9, ਗੋਨਿਆਣਾ ਦੇ 13 ਵਾਰਡਾਂ ਲਈ 1, ਕੋਟਫੱਤਾ ਦੇ 11 ਵਾਰਡਾਂ ਲਈ ਕੋਈ ਨਹੀਂ, ਮੌੜ ਮੰਡੀ ਦੇ 17 ਵਾਰਡਾਂ ਲਈ 10, ਰਾਮਾਂ ਮੰਡੀ ਦੇ 15 ਵਾਰਡਾਂ ਲਈ ਕੋਈ ਨਹੀਂ ਅਤੇ ਸੰਗਤ ਮੰਡੀ ਦੇ 9 ਵਾਰਡਾਂ ਲਈ 1 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 10, ਮਲੂਕਾ ਦੇ 11 ਵਾਰਡਾਂ ਲਈ 4 ਨਾਮਜ਼ਦਗੀਆਂ ਭਰੀਆਂ ਗਈਆਂ ਅਤੇ ਨਗਰ ਪੰਚਾਇਤ ਭਗਤਾ ਭਾਈਕਾ, ਕੋਟਸ਼ਮੀਰ, ਨਥਾਣਾ, ਲਹਿਰਾ ਮੁਹੱਬਤ, ਭਾਈਰੂਪਾ ਅਤੇ ਕੋਠਾ ਗੁਰੂ ਲਈ ਅੱਜ ਕੋਈ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ 15 ਉਮੀਦਵਾਰਾਂ ਵੱਲੋ ਆਪਣੇ ਕਾਗਜ਼ ਦਾਖਲ ਕਰਵਾਏ ਗਏ ਹਨ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਕੌਂਸਲ ਬਰੇਟਾ ਵਿੱਚ 2, ਨਗਰ ਕੌਂਸਲ ਬੁਢਲਾਡਾ ਵਿੱਚ 4, ਨਗਰ ਕੌਂਸਲ ਮਾਨਸਾ ਵਿੱਚ 8 ਅਤੇ ਨਗਰ ਪੰਚਾਇਤ ਬੋਹਾ ਵਿੱਚ 1 ਉਮੀਦਵਾਰ ਵੱਲੋ ਕਾਗਜ਼ ਦਾਖ਼ਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਜੋਗਾ ਵਿੱਚ ਅੱਜ ਵੀ ਕੋਈ ਕਾਗਜ਼ ਦਾਖਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।
ਇਸੇ ਦੌਰਾਨ ਵੱਖਰੇ ਤੌਰ 'ਤੇ ਸ੍ਰੋਮਣੀ ਅਕਾਲੀ ਦਲ ਵੱਲੋਂ ਨਗਰ ਪੰਚਾਇਤ ਬੋਹਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੇ ਬੁਢਲਾਡਾ ਹਲਕੇ ਤੋਂ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਲੋਕ ਸੇਵਾ ਨੂੰ ਸਮਰਪਿਤ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-1 ਸਰਬਜੀਤ ਕੌਰ, 2 ਤੋਂ ਜਿੰਦਰਪਾਲ ਸਿੰਘ, 3 ਤੋ ਜਸਵੀਰ ਸਿੰਘ ਮੌੜ, 4 ਤੋ ਮਲਕੀਤ ਸਿੰਘ, 7 ਤੋ ਪਿੰਦਰਜੀਤ ਕੌਰ ਵਿਰਕ, 8 ਤੋਂ ਰਾਜਵਿੰਦਰ ਕੋਰ, 9 ਤੋਂ ਸ਼ਰਨਜੀਤ ਕੋਰ ਉੱਪਲ, 10 ਤੋਂ ਗੁਰਮੀਤ ਸਿੰਘ, 12 ਤੋਂ ਬਾਦਲ ਸਿੰਘ ਅਤੇ 13 ਤੋਂ ਮਹਾਵੀਰ ਸਿੰਘ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਫ਼ਿਰੋਜ਼ਪੁਰ/ਤਲਵੰਡੀ ਭਾਈ (ਜਸਪਾਲ ਸਿੰਘ ਸੰਧੂ/ਸੁਦੇਸ਼ ਕੁਮਾਰ ਹੈਪੀ): ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮੁੱਦਕੀ ਦੀਆਂ ਨਿਰਧਾਰਿਤ ਚੋਣਾਂ ਲਈ ਦੂਜੇ ਦਿਨ 25 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਹੁਣ ਤੱਕ ਕੁੱਲ 30 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਦੂਜੇ ਦਿਨ ਫ਼ਿਰੋਜ਼ਪੁਰ ਤੋਂ 1 ਅਤੇ ਜ਼ੀਰਾ ਤੋਂ 24 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਜ਼ਿਲ੍ਹੇ ਦੇ 61091 ਮਰਦ, 67360 ਔਰਤਾਂ ਤੇ 6 ਹੋਰ, ਕੁੱਲ 128457 ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। ਉਨ੍ਹਾਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।
ਭੁੱਚੋ ਮੰਡੀ (ਪਵਨ ਗੋਇਲ): ਨਗਰ ਕੌਂਸਲ ਚੋਣਾਂ ਲਈ ਅੱਜ ਨਗਰ ਕੌਂਸਲ ਦੇ ਦਫ਼ਤਰ ਵਿੱਚ ਪੰਜ ਉਮੀਦਵਾਰਾਂ ਅਤੇ ਚਾਰ ਕਵਰਿੰਗ ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ਨਾਮਜ਼ਦਗੀ ਪੱਤਰ ਹਾਸਲ ਕਰਨ ਲਈ ਰਿਟਰਨਿੰਗ ਅਫ਼ਸਰ ਵਜੋਂ ਨਹਿਰੀ ਵਿਭਾਗ ਦੇ ਐਕਸੀਅਨ ਜਗਜੀਤ ਸਿੰਘ ਭਾਕਰ ਅਤੇ ਐੱਸ ਡੀ ਓ ਸਾਹਿਲ ਸ਼ਰਮਾ ਮੌਜੂਦ ਸਨ। ਅੱਜ ਦੀਆਂ ਨਾਮਜ਼ਦਗੀਆਂ ਵਿੱਚ ਨਗਰ ਕੌਂਸਲ ਦੇ ਸਾਬਕਾ ਪ੍ਹਘਾਨ ਜੋਨੀ ਬਾਂਸਲ ਦੀ ਪਤਨੀ ਨੀਨਾ ਬਾਂਸਲ ਨੇ ਵਾਰਡ ਨੰਬਰ 8, ਨੀਰੂ ਚੌਹਾਨ ਨੇ ਵਾਰਡ ਨੰਬਰ 13, ਰਣਧੀਰ ਸਿੰਘ ਨੇ ਵਾਰਡ ਨੰਬਰ 12, ਸਿਕੰਦਰ ਸਿੰਘ ਨੇ ਵਾਰਡ ਨੰਬਰ 1 ਅਤੇ ਪਰਮਜੀਤ ਪੰਮਾ ਨੇ ਵਾਰਡ ਨੰਬਰ 12 ਤੋਂ ਆਪਣੇ ਕਾਗਜ਼ ਭਰੇ।
ਧਰਮਕੋਟ (ਹਰਦੀਪ ਸਿੰਘ): ਨਗਰ ਪੰਚਾਇਤ ਕੋਟ ਈਸੇ ਖਾਂ ਦੀ ਚੋਣ ਪ੍ਰਕਿਰਿਆ ਲੰਘੇ ਕੱਲ੍ਹ ਤੋਂ ਸ਼ੁਰੂ ਹੋ ਗਈ ਸੀ। ਇਨ੍ਹਾਂ ਚੋਣਾਂ ਲਈ ਕੱਲ੍ਹ ਤਿੰਨ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਸਨ ਜਿਨ੍ਹਾਂ ਵਿੱਚੋਂ ਦੋ ਉਮੀਦਵਾਰ ਅਕਾਲੀ ਦਲ ਨਾਲ ਸਬੰਧਤ ਅਤੇ ਇੱਕ ਆਜ਼ਾਦ ਉਮੀਦਵਾਰ ਸ਼ਾਮਲ ਸੀ। ਇਸੇ ਤਰ੍ਹਾਂ ਅੱਜ ਕੁੱਲ 6 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਭਰੀਆਂ ਹਨ। ਇਨ੍ਹਾਂ ਵਿੱਚੋਂ 4 ਅਕਾਲੀ ਅਤੇ ਦੋ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰੇ ਹਨ।
ਚੋਣ ਅਧਿਕਾਰੀ ਤੇ ਐੱਸ ਡੀ ਐੱਮ ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਕੋਟ ਈਸੇ ਖਾਂ ਦੇ ਵਾਰਡ ਨੰਬਰ ਦੋ ਤੋਂ 1, ਤਿੰਨ ਨੰਬਰ ਵਾਰਡ ਤੋਂ 1, ਛੇ ਨੰਬਰ ਵਾਰਡ ਤੋਂ 2, ਅੱਠ ਨੰਬਰ ਵਾਰਡ ਤੋਂ 1, ਦਸ ਨੰਬਰ ਵਾਰਡ ਤੋਂ 2, ਗਿਆਰ੍ਹਾਂ ਨੰਬਰ ਵਾਰਡ ਤੋਂ 1 ਅਤੇ ਬਾਰਾਂ ਨੰਬਰ ਵਾਰਡ ਤੋਂ 1 ਉਮੀਦਵਾਰ ਨੇ ਆਪਣੇ ਨਾਂਮ ਪੱਤਰ ਦਾਖਲ ਕੀਤੇ ਹਨ।

ਜੈਤੋ ਦੇ 17 ਕੌਂਸਲਰਾਂ ਦੀ ਕਿਸਮਤ ਦਾ ਫ਼ੈਸਲਾ 26 ਹਜ਼ਾਰ ਵੋਟਰ ਕਰਨਗੇ
ਜੈਤੋ (ਪੱਤਰ ਪ੍ਰੇਰਕ): ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਿਕ 'ਨਗਰ ਕੌਂਸਲ ਚੋਣਾਂ-2026' ਨੂੰ ਕਰਵਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੈ। ਜ਼ਿਲ੍ਹਾ ਚੋਣ ਅਧਿਕਾਰੀ ਫ਼ਰੀਦਕੋਟ ਰਾਹੁਲ ਚਾਬਾ ਅਨੁਸਾਰ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 16 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਮਈ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਕੌਂਸਲ ਜੈਤੋ ਦੀਆਂ ਚੋਣਾਂ ਲਈ ਵਿਕਰਮਜੀਤ ਐਸ ਡੀ ਐਮ ਜੈਤੋ ਨੂੰ ਰਿਟਰਨਿੰਗ ਅਫ਼ਸਰ ਅਤੇ ਹਰਪ੍ਰੀਤ ਸਿੰਘ ਧਾਲੀਵਾਲ (ਅਸਿਸਟੈਂਟ ਫੂਡ ਸਪਲਾਈ ਅਫ਼ਸਰ ਜੈਤੋ) ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਜੈਤੋ ਵਿੱਚ 17 ਵਾਰਡ, 32 ਪੋਲਿੰਗ ਬੂਥ ਅਤੇ 26651 ਵੋਟਰ (ਪੁਰਸ਼ 14120, ਇਸਤਰੀ 12529 ਅਤੇ ਤੀਸਰਾ ਲਿੰਗ 2 ਵੋਟਰ) ਹਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune