Dailyhunt

ਪੰਜਾਬ ਸਰਕਾਰ ਨੇ ਦੁੱਧ ਦੀਆਂ ਖਰੀਦ ਦਰਾਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਕੀਤਾ। ਮਿਲਕਫੈੱਡ ਨੇ ਪਹਿਲੀ ਅਪਰੈਲ, 2026 ਤੋਂ ਸੋਧੀਆਂ ਹੋਈਆਂ ਦਰਾਂ ਨੂੰ ਲਾਗੂ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਰਾਂ ਵਿੱਚ ਸੋਧ ਕਰਨ ਨਾਲ ਮਿਲਕਫੈੱਡ ਨਾਲ ਜੁੜੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਲਗਪਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ, ਕਿਉਂਕਿ ਦੁੱਧ ਖਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਆਪਣੀਆਂ ਖਰੀਦ ਦਰਾਂ ਵਧਾਉਣੀਆਂ ਪੈਣਗੀਆਂ ਤਾਂ ਜੋ ਇਹ ਦਰਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।

Dailyhunt
Disclaimer: This content has not been generated, created or edited by Dailyhunt. Publisher: Punjabi Tribune