Dailyhunt Logo
  • Light mode
    Follow system
    Dark mode
    • Play Story
    • App Story

ਪੰਥਕ ਇਕੱਠ ਲਈ ਤਿਆਰੀਆਂ

ਅੰਮ੍ਰਿਤਸਰ ਵਿੱਚ 5 ਜੁਲਾਈ ਨੂੰ ਹੋਣ ਵਾਲੇ 'ਪੰਥਕ ਇਕੱਠ' ਦੀਆਂ ਤਿਆਰੀਆਂ ਸਬੰਧੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਮਾਲਵਾ ਖੇਤਰ ਦੇ ਗੁਰਦੁਆਰਾ ਮੈਨੇਜਰਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ ਅਤੇ ਧਰਮ ਪ੍ਰਚਾਰਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਥੇਦਾਰ ਟੇਕ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਹੁਕਮਨਾਮੇ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ।

ਮੌਜੂਦਾ ਹਾਲਾਤ ਵਿੱਚ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਟਾਕਰਾ ਕਰਨ ਲਈ ਕੌਮੀ ਇਕਜੁੱਟਤਾ ਬਹੁਤ ਜ਼ਰੂਰੀ ਹੈ। ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਸੁਰਜੀਤ ਸਿੰਘ, ਨਿਰਮਲਜੀਤ ਸਿੰਘ, ਭਾਗ ਸਿੰਘ, ਜਗਦੇਵ ਸਿੰਘ ਭਦੌੜ, ਤਰਸੇਮ ਸਿੰਘ ਰਾਇਕੋਟ ਆਦਿ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune