ਅੱਜ ਇਥੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕਾ ਪਾਇਲ ਦੇ ਕੋਆਰਡੀਨੇਟਰ ਬੰਤ ਸਿੰਘ ਦੋਬੁਰਜੀ ਦੀ ਅਗਵਾਈ ਹੇਠਾਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਸ੍ਰੀ ਲੱਖਾ ਨੇ ਚੋਣਾਂ ਲਈ ਰਣਨੀਤੀ 'ਤੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ।
ਉਨ੍ਹਾਂ ਕਿਹਾ ਕਿ ਗਰਾਊਂਡ ਪੱਧਰ 'ਤੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸਰਕਾਰ ਦੀਆਂ ਉਪਲੱਬਧੀਆਂ ਘਰ ਘਰ ਪਹੁੰਚਾਉਣ ਦੀ ਲੋੜ ਹੈ। ਕਾਂਗਰਸ ਪਾਰਟੀ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰੇਗੀ। ਉਨ੍ਹਾਂ ਵਰਕਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਯੋਜਨਾਵਾਂ ਸਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ। ਸ੍ਰੀ ਦੋਬੁਰਜੀ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਮਿਲਜੁੱਲ ਕੇ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ। ਇਸ ਦੌਰਾਨ ਦੋਰਾਹਾ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਕਰਕੇ ਉਨ੍ਹਾਂ ਦੇ ਹੱਲ ਲਈ ਯੋਜਨਾਬੱਧ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਐਡਵੋਕੇਟ ਸੁਰਿੰਦਰਪਾਲ ਸੂਦ, ਮੰਦੀਪ ਮਾਂਗਟ, ਵਿਨੀਤ ਆਸ਼ਟ, ਅਵਤਾਰ ਸਿੰਘ, ਰਾਮ ਪ੍ਰਕਾਸ਼ ਪੱਪੂ, ਡਾ.ਅਦਿਤੀ ਬੈਕਟਰ, ਐੱਸ ਪੀ ਸ਼ੁਕਲਾ, ਊਦੈ ਸ਼ਰਮਾ ਆਦਿ ਹਾਜ਼ਰ ਸਨ।
