ਇਲਾਕੇ ਦੇ ਪਿੰਡ ਰਸੂਲਪੁਰ ਦੇ ਵਾਸੀ ਮੁਖਤਾਰ ਸਿੰਘ ਦੇ ਕੈਨੇਡਾ ਗਏ ਪੁੱਤਰ ਜੁਝਾਰ ਸਿੰਘ ਦੀ ਅੱਜ ਮੌਤ ਹੋ ਗਈ| ਮੁਖਤਾਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਸੀ ਕਿ ਜੁਝਾਰ ਸਿੰਘ ਹੋਰਨਾਂ ਨਾਲ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਹੈ। ਉਸ ਨੂੰ ਉੱਥੇ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਅੱਜ ਉਸ ਦੀ ਮੌਤ ਹੋ ਗਈ ਹੈ।
ਮੁਖਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜੁਝਾਰ ਸਿੰਘ (24) ਕਰੀਬ ਦੋ ਸਾਲ ਪਹਿਲਾਂ ਹੀ ਕੈਨੇਡਾ ਭੇਜਿਆ ਸੀ ਜਿੱਥੇ ਉਸ ਨੇ ਕਰੀਬ ਇੱਕ ਸਾਲ ਪਹਿਲਾਂ ਵਿਆਹ ਕਰਵਾ ਲਿਆ ਸੀ। ਉਸ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਸ ਦੇ ਲੜਕੇ ਦੀ ਲਾਸ਼ ਪਿੰਡ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ।
