ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵਰਕਰਾਂ ਅਤੇ ਸਮਰਥਕਾਂ ਨੂੰ ਐੱਸ ਆਈ ਆਰ ਤਹਿਤ ਨਵੀਂ ਵੋਟਰ ਸੂਚੀ ਅਨੁਸਾਰ ਵੋਟਾਂ ਬਣਾਉਣ ਅਤੇ 2027 ਦੀਆਂ ਚੋਣਾਂ ਲਈ ਹੁਣੇ ਤੋਂ ਪਿੰਡ ਅਤੇ ਬੂਥ ਪੱਧਰ 'ਤੇ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ ਹੈ। ਉਹ ਪਾਰਲੀਮਾਨੀ ਬੋਰਡ ਦੀ 6 ਮੈਂਬਰੀ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਹਰ ਸੀਟ ਤੋਂ ਦੋ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਹਾਈਕਮਾਂਡ ਨੂੰ ਭੇਜਣ ਅਤੇ ਹਰ ਬੂਥ 'ਤੇ 3-3 ਮੈਂਬਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ। ਪਾਰਟੀ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ 6 ਮੈਂਬਰੀ ਟੀਮ ਨੂੰ ਜਿੱਤਣ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਅਤੇ ਹੋਰ ਪੰਥਕ ਦਲਾਂ ਨਾਲ ਸਾਂਝਾ ਮੁਹਾਜ ਬਣਾਉਣ ਲਈ ਜ਼ਮੀਨ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਮਾਨ ਨੇ ਸੰਗਤ ਨੂੰ 1 ਜੂਨ ਨੂੰ ਬਰਗਾੜੀ ਵਿੱ ਪਸ਼ਚਾਤਾਪ ਇਕੱਠ, 2 ਜੂਨ ਨੂੰ ਪਿੰਡ ਰੋਡੇ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਦਿਹਾੜੇ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਹਾੜੇ ਦੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
