Dailyhunt Logo
  • Light mode
    Follow system
    Dark mode
    • Play Story
    • App Story

Punjab Computer Teachers Protest: ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

ਪੰਜਾਬ ਸਰਕਾਰ ਵੱਲੋਂ ਲਗਾਤਾਰ ਮੰਗਾਂ ਦੀ ਅਣਦੇਖੀ ਕਰਨ ਅਤੇ ਵਾਰ-ਵਾਰ ਮੀਟਿੰਗਾਂ ਰੱਦ ਕਰਨ ਤੋਂ ਖਫ਼ਾ ਕੰਪਿਊਟਰ ਅਧਿਆਪਕਾਂ ਵੱਲੋ ਡੀ ਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਕੁਲਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਜੁਲਾਈ 2011 ਨੂੰ ਰੈਗੂਲਰ ਹੋਏ 6640 ਕੰਪਿਊਟਰ ਅਧਿਆਪਕ ਅੱਜ 15 ਸਾਲ ਦੀ ਰੈਗੂਲਰ ਸਰਵਿਸ ਪੂਰੀ ਹੋਣ ਦੇ ਬਾਵਜੂਦ ਆਪਣੇ ਲਿਖਤੀ ਨੋਟੀਫਿਕੇਸ਼ਨ ਤੇ ਰੈਗੂਲਰ ਨਿਯੁਕਤੀ ਪੱਤਰ ਲਾਗੂ ਕਰਵਾਉਣ ਲਈ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 1 ਜੁਲਾਈ 2011 ਨੂੰ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਪਿਕਟਸ ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅੰਜੂ ਜੈਨ, ਸੁਖਵੀਰ ਕੌਰ, ਸਮਨਦੀਪ ਕੌਰ, ਸਬਨਮ, ਸੋਨੀਆਂ ਬਾਂਸਲ, ਅੰਜੂ ਰਾਣੀ, ਬਬੀਤਾ ਰਾਣੀ, ਹਰਵਿੰਦਰ ਸਿੰਘ, ਵਿਕਾਸ ਜਿੰਦਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਰਾਜਪਾਲ, ਮਨਦੀਪ ਸਿੰਘ, ਨਰੇਸ਼ ਕੁਮਾਰ, ਨੀਰਜ ਯਾਦਵ, ਤੇਜਿੰਦਰ ਬਾਂਸਲ, ਪੁਸ਼ਪਿੰਦਰ ਰਤਨ ਅਤੇ ਸੁਮਿਤ ਖੁਰਾਣਾ ਹਾਜ਼ਰ ਸਨ।
Dailyhunt
Disclaimer: This content has not been generated, created or edited by Dailyhunt. Publisher: Punjabi Tribune