Dailyhunt Logo
  • Light mode
    Follow system
    Dark mode
    • Play Story
    • App Story

Punjab MC Elections Result: ਬਰਨਾਲਾ ਨਗਰ ਨਿਗਮ 'ਚ 'ਆਪ' ਦੀ ਇਤਿਹਾਸਕ ਜਿੱਤ; ਬਣੇਗਾ ਪਹਿਲਾ ਮੇਅਰ

ਬਰਨਾਲਾ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀਆਂ ਦਾ ਸੂਪੜਾ ਸਾਫ਼ ਕਰਦਿਆਂ ਦੋ-ਤਿਹਾਈ ਬਹੁਮਤ ਨਾਲ ਇਤਿਹਾਸਕ ਜਿੱਤ ਦਰਜ ਕੀਤੀ ਹੈ। 'ਆਪ' ਨੇ ਬਰਨਾਲਾ ਸ਼ਹਿਰ ਦੇ ਕੁੱਲ 50 ਵਾਰਡਾਂ ਵਿੱਚੋਂ 36 ਵਾਰਡਾਂ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਵੱਡੀ ਜਿੱਤ ਦਾ ਸਿਹਰਾ ਹਲਕਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸਿਰ ਬੰਨ੍ਹਿਆ ਜਾ ਰਿਹਾ ਹੈ, ਜਿਨ੍ਹਾਂ ਦੀ ਅਗਵਾਈ ਹੇਠ ਬਰਨਾਲਾ ਵਿੱਚ 'ਆਪ' ਦਾ ਪਹਿਲਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ।

ਮੀਤ ਹੇਅਰ ਦੀ ਚੋਣ ਰਣਨੀਤੀ ਅੱਗੇ ਵਿਰੋਧੀ ਧਿਰਾਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ।

ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ 7 ਸੀਟਾਂ ਜਿੱਤ ਕੇ ਦੂਜੇ ਨੰਬਰ ‘ਤੇ ਰਹੀ ਹੈ। ਦੂਜੇ ਪਾਸੇ, ਸੂਬੇ ਦੀਆਂ ਰਵਾਇਤੀ ਮੁੱਖ ਸਿਆਸੀ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਨ੍ਹਾਂ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਸਿਰਫ਼ 2 ਸੀਟਾਂ ‘ਤੇ ਸਿਮਟ ਕੇ ਰਹਿ ਗਈ, ਜਦੋਂ ਕਿ ਅਕਾਲੀ ਦਲ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਿਹਾ ਅਤੇ ਉਸ ਨੂੰ ਇੱਕ ਵੀ ਸੀਟ ਨਸੀਬ ਨਹੀਂ ਹੋਈ। ਇਸ ਤੋਂ ਇਲਾਵਾ, ਚੋਣ ਮੈਦਾਨ ਵਿੱਚ ਉਤਰੇ ਆਜ਼ਾਦ ਉਮੀਦਵਾਰਾਂ ਨੇ 5 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ।

ਸਿਆਸੀ ਮਾਹਰਾਂ ਮੁਤਾਬਕ, ਐੱਮ ਪੀ ਮੀਤ ਹੇਅਰ ਦੀ ਸਥਾਨਕ ਲੋਕਾਂ ਵਿੱਚ ਮਜ਼ਬੂਤ ਪਕੜ ਅਤੇ ਚੋਣਾਂ ਦੌਰਾਨ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਨੇ ਵਿਰੋਧੀਆਂ ਦੇ ਸਾਰੇ ਸਮੀਕਰਨ ਵਿਗਾੜ ਦਿੱਤੇ। ਇਸ ਹੂੰਝਾ ਫੇਰ ਜਿੱਤ ਤੋਂ ਬਾਅਦ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਪੂਰੇ ਸ਼ਹਿਰ ਵਿੱਚ ਜਸ਼ਨ ਦਾ ਮਾਹੌਲ ਹੈ। ਪਾਰਟੀ ਵਰਕਰ ਇਸ ਜਿੱਤ ਦਾ ਸਿਹਰਾ ਆਪਣੇ ਆਗੂ ਮੀਤ ਹੇਅਰ ਦੀ ਦਿਨ-ਰਾਤ ਦੀ ਮਿਹਨਤ ਸਿਰ ਬੰਨ੍ਹ ਰਹੇ ਹਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune