Dailyhunt Logo
  • Light mode
    Follow system
    Dark mode
    • Play Story
    • App Story

Punjab MC Elections Result: ਸਥਾਨਕ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ

ਪੰਜਾਬ ਦੀਆਂ ਸਥਾਨਕ ਚੋਣਾਂ ਵਿੱਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਹੂੰਝਾ ਫੇਰ ਜਿੱਤ ਦਰਜ ਕਰ ਲਈ ਹੈ। ਸੂਬੇ ਦੀਆਂ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਦੇ 1,897 ਵਾਰਡਾਂ ਵਿੱਚੋਂ ਆਪ' ਨੇ 958 ਵਾਰਡਾਂ (48.45%) ਵਿੱਚ ਜਿੱਤ ਹਾਸਲ ਕੀਤੀ ਹੈ। ਜਦਕਿ ਕਾਂਗਰਸ 397 ਵਾਰਡਾਂ (20.08%) ਵਿੱਚ ਜਿੱਤ ਪ੍ਰਾਪਤ ਕਰਕੇ ਦੂਸਰੇ ਸਥਾਨ 'ਤੇ ਰਹੀ ਹੈ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ 192 ਵਾਰਡਾਂ (9.71 %) ਵਿੱਚ, ਭਾਜਪਾ ਨੇ 172 (8.70%) ਵਾਰਡਾਂ ਵਿੱਚ ਅਤੇ ਬਸਪਾ ਨੇ 7 ਵਾਰਡਾਂ (0.35%) ਵਿੱਚ ਜਿੱਤ ਦਰਜ ਕੀਤੀ ਹੈ। ਉੱਥੇ ਹੀ ਆਜ਼ਾਦ ਉਮੀਦਵਾਰਾਂ ਦੇ ਹਿੱਸੇ 251 ਵਾਰਡ (12.69%) ਆਏ ਹਨ- ਜੋ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁਕਾਬਲੇ ਬਹੁਤ ਜ਼ਿਆਦਾ ਹਨ। (ਚਰਨਜੀਤ ਭੁੱਲਰ)

ਸਿਆਸੀ ਪਾਰਟੀਸੀਟਾਂ ਦੀ ਗਿਣਤੀ
ਆਮ ਆਦਮੀ ਪਾਰਟੀ (ਆਪ)958
ਕਾਂਗਰਸ397
ਸ਼੍ਰੋਮਣੀ ਅਕਾਲੀ ਦਲ 192
ਭਾਰਤੀ ਜਨਤਾ ਪਾਰਟੀ (ਭਾਜਪਾ)172
ਆਜ਼ਾਦ251
ਬਸਪਾ07

ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ 'ਚ ਕੁੱਲ 115 ਗਿਣਤੀ ਕੇਂਦਰ ਬਣਾਏ ਗਏ ਸਨ, ਜਿਨ੍ਹਾਂ ਦੇ ਬਾਹਰ ਬਹੁਪਰਤੀ ਸੁਰੱਖਿਆ ਲਗਾਈ ਹੋਈ ਸੀ। ਚੋਣ ਪ੍ਰਕਿਰਿਆ ਦੌਰਾਨ ਕਰੀਬ 80 ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਚੁਣੇ ਗਏ ਸਨ। ਸੂਬੇ 'ਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਲਈ 26 ਮਈ ਨੂੰ ਵੋਟਾਂ ਪਈਆਂ ਸਨ। 'ਆਪ' ਕਾਰਜਕਾਲ ਦੌਰਾਨ ਇਸ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਦਸੰਬਰ 2024 'ਚ ਵੀ ਪਈਆਂ ਸਨ। ਐਤਕੀਂ ਸ਼ਹਿਰੀ ਸੰਸਥਾਵਾਂ ਲਈ ਕੁੱਲ 22,38,241 ਵੋਟਰਾਂ ਨੇ 26 ਮਈ ਨੂੰ ਆਪਣੇ ਸਿਆਸੀ ਹੱਕ ਦਾ ਇਸਤੇਮਾਲ ਕੀਤਾ ਸੀ ਜਿਨ੍ਹਾਂ ਦੀ ਪੋਲਿੰਗ ਦਰ ਕਰੀਬ 64 ਫ਼ੀਸਦੀ ਬਣਦੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune