Dailyhunt Logo
  • Light mode
    Follow system
    Dark mode
    • Play Story
    • App Story

Punjab Traders Meeting: ਵਪਾਰੀ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਬੈਠਕ

ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵਪਾਰੀਆਂ ਨੂੰ ਸੂਬੇ ਅੰਦਰ ਚੰਗਾ ਮਾਹੌਲ ਦੇਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਵਪਾਰੀਆਂ ਵੱਲੋ ਦਿੱਤੇ ਸੁਝਾਅ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਪਾਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਪੰਜਾਬ ਰਾਜ ਵਾਪਰੀ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਇੱਕ ਅਹਿਮ ਪੁਲ ਵਜੋਂ ਕੰਮ ਕਰ ਰਿਹਾ ਹੈ। ਕਮਿਸ਼ਨ ਵੱਲੋਂ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਆਉਣ ਵਾਲੀਆਂ ਸਮੱਸਿਆਵਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਸਮੇਂ ਸਿਰ ਨਿਬੇੜਾ ਕੀਤਾ ਜਾ ਸਕੇ।
ਇਸ ਮੌਕੇ ਹਲਕਾ ਧੂਰੀ ਇਕਾਈ ਦੇ ਅਹੁਦੇਦਾਰ, ਵਪਾਰ ਮੰਡਲ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune