Dailyhunt Logo
  • Light mode
    Follow system
    Dark mode
    • Play Story
    • App Story

Punjabi University Launches Smart ID-cum-Library Card: ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ ਸਕੀਮ ਦਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਨੂੰ ਡਿਜੀਟਲ ਤੌਰ 'ਤੇ ਸਰਗਰਮ ਕਰਨ ਲਈ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ ਸਕੀਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਯੂਨੀਵਰਸਿਟੀ ਨੂੰ ਡਿਜੀਟਲ ਗਵਰਨੈਂਸ ਵੱਲ ਲੈ ਕੇ ਜਾਣ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ ਜਿਸ ਨਾਲ ਕੈਂਪਸ ਦੀਆਂ ਸੇਵਾਵਾਂ ਵਿੱਚ ਪਾਰਦਰਸ਼ਤਾ, ਸੁਰੱਖਿਆ ਅਤੇ ਕੁਸ਼ਲਤਾ ਆਵੇਗੀ।

ਉਨ੍ਹਾਂ ਦੱਸਿਆ ਕਿ ਇਹ ਇੱਕੋ ਕਾਰਡ ਯੂਨੀਵਰਸਿਟੀ ਦੇ ਆਈ-ਕਾਰਡ ਅਤੇ ਲਾਇਬ੍ਰੇਰੀ ਕਾਰਡ ਦੋਵਾਂ ਦਾ ਕੰਮ ਕਰੇਗਾ, ਜਿਸ ਨਾਲ ਕਾਗਜ਼ੀ ਕਾਰਵਾਈ ਘਟੇਗੀ। ਇਸ ਕਾਰਡ ਰਾਹੀਂ ਕਿਤਾਬਾਂ ਦਾ ਅਦਾਨ-ਪ੍ਰਦਾਨ ਅਤੇ ਲਾਇਬ੍ਰੇਰੀ ਮੈਂਬਰਸ਼ਿਪ ਦੀ ਤੁਰੰਤ ਜਾਂਚ ਬਿਨਾਂ ਕਿਸੇ ਦੇਰੀ ਦੇ ਹੋ ਸਕੇਗੀ। ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰਖਦਿਆਂ ਇਸੇ ਸਮਾਰਟ ਕਾਰਡ ਨੂੰ ਅਕਾਦਮਿਕ ਬਲਾਕਾਂ, ਲੈਬਾਂ, ਹੋਸਟਲਾਂ ਵਿੱਚ ਐਂਟਰੀ, ਹਾਜ਼ਰੀ ਪ੍ਰਣਾਲੀ, ਪ੍ਰੀਖਿਆ ਸੇਵਾਵਾਂ ਅਤੇ ਯੂਨੀਵਰਸਿਟੀ ਦੇ ਹੋਰ ਸਮਾਗਮਾਂ ਨਾਲ ਵੀ ਪੜਾਅਵਾਰ ਜੋੜਿਆ ਜਾਵੇਗਾ। ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤਾ ਇਹ ਪ੍ਰਾਜੈਕਟ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਇੰਚਾਰਜ ਡਾ. ਅਮਿਤ ਮਿੱਤਲ ਵੱਲੋਂ ਕੇਂਦਰੀ ਦਾਖ਼ਲਾ ਸੈੱਲ ਦੇ ਕੋ-ਆਰਡੀਨੇਟਰ ਪ੍ਰੋ. ਗੁਲਸ਼ਨ ਬਾਂਸਲ ਦੇ ਸਹਿਯੋਗ ਨਾਲ ਤਿਆਰ ਅਤੇ ਲਾਗੂ ਕੀਤਾ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune