Dailyhunt Logo
  • Light mode
    Follow system
    Dark mode
    • Play Story
    • App Story

Ranbir Singh Bhullar: ਪਿੰਡਾਂ ਦਾ ਵਿਕਾਸ ਸਰਕਾਰ ਦੀ ਮੁੱਖ ਤਰਜੀਹ: ਭੁੱਲਰ

ਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਜਨ-ਸੰਪਰਕ ਪ੍ਰੋਗਰਾਮ ਤਹਿਤ ਪਿੰਡ ਕਮਾਲਾ ਮਿੱਡੂ, ਫੱਤਾ ਬੋੜਾ, ਗੁਰਦਿੱਤੀ ਵਾਲਾ ਅਤੇ ਜੈਮਲ ਵਾਲਾ ਵਿੱਚ ਲੋਕ ਮਿਲਣੀ ਕਰ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਪ੍ਰਾਪਤ ਕੀਤੇ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਆਪਣੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦੇ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ।

ਵਿਧਾਇਕ ਭੁੱਲਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਬੇੜਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦੇ ਸੰਤੁਲਿਤ ਅਤੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਹਰ ਪਿੰਡ ਅਤੇ ਹਰ ਵਾਰਡ ਦਾ ਵਿਕਾਸ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune