Dailyhunt Logo
  • Light mode
    Follow system
    Dark mode
    • Play Story
    • App Story

Road Accident: ਟਰੱਕ ਅਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਦੀ ਮੌਤ

ਨਾਥੂਸਰੀ ਚੌਪਟਾ ਦੇ ਭੱਟੂ ਰੋਡ 'ਤੇ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਿਸਾਰ ਜ਼ਿਲ੍ਹੇ ਦੇ ਪਿੰਡ ਮਿਗਨੀ ਖੇੜਾ ਦਾ ਰਹਿਣ ਵਾਲਾ ਕਰੀਬ 48 ਸਾਲਾ ਤਾਰਾ ਚੰਦ ਆਪਣੀ 45 ਸਾਲਾ ਪਤਨੀ ਮੂਰਤੀ ਦੇਵੀ ਨਾਲ ਐਤਵਾਰ ਰਾਤ ਕਰੀਬ 9:15 ਵਜੇ ਪਿੰਡ ਲੁਦੇਸਰ ਤੋਂ ਰਿਸ਼ਤੇਦਾਰਾਂ ਨੂੰ ਮਿਲ ਕੇ ਮੋਟਰਸਾਈਕਲ ਉੱਤੇ ਵਾਪਸ ਪਰਤ ਰਿਹਾ ਸੀ।

ਰਸਤੇ ਵਿੱਚ ਭੱਟੂ ਰੋਡ ਉੱਤੇ ਇੱਕ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।
ਰਾਹਗੀਰਾਂ ਨੇ ਉਨ੍ਹਾਂ ਨੂੰ ਚੌਪਟਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ ਸਿਰਸਾ ਰੈਫ਼ਰ ਕਰ ਦਿੱਤਾ ਗਿਆ। ਸਿਰਸਾ ਵਿੱਚ ਇਲਾਜ ਦੌਰਾਨ ਮੂਰਤੀ ਦੇਵੀ ਦੀ ਮੌਤ ਹੋ ਗਈ, ਜਦਕਿ ਤਾਰਾ ਚੰਦ ਨੂੰ ਹਿਸਾਰ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਸੋਮਵਾਰ ਨੂੰ ਉਸ ਨੇ ਵੀ ਨਿੱਜੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਨਾਥੂਸਰੀ ਚੌਪਟਾ ਥਾਣੇ ਦੇ ਹੈੱਡ ਕਾਂਸਟੇਬਲ ਜਗਦੀਸ਼ ਚੰਦਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune