Dailyhunt Logo
  • Light mode
    Follow system
    Dark mode
    • Play Story
    • App Story

ਸਫ਼ਾਈ ਕਰਮਚਾਰੀਆਂ ਨੂੰ ਸਹੂਲਤਾਂ ਦਿੱਤੀਆਂ ਜਾਣ: Bharat Bhushan

ਹਰਿਆਣਾ ਸਫ਼ਾਈ ਕਰਮਚਾਰੀ ਆਯੋਗ ਦੀ ਤਿੰਨ ਮੈਂਬਰੀ ਟੀਮ ਨੇ ਜੀਂਦ ਜ਼ਿਲ੍ਹੇ ਦਾ ਦੌਰਾ ਕੀਤਾ। ਆਯੋਗ ਦੇ ਉਪ ਪ੍ਰਧਾਨ ਭਾਰਤ ਭੂਸ਼ਨ ਟਾਂਕ, ਮੈਂਬਰ ਚੰਦਰ ਪ੍ਰਕਾਸ਼ ਅਤੇ ਰੇਖਾ ਨੇ ਸਿਵਲ ਹਸਪਤਾਲ ਜੀਂਦ ਅਤੇ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਪਹੁੰਚ ਕੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਟੀਮ ਨੇ ਉਨ੍ਹਾਂ ਦੀਆਂ ਦਿੱਕਤਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ ਅਤੇ ਮੌਕੇ ਉੱਤੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ।

ਇਸ ਤੋਂ ਬਾਅਦ ਟੀਮ ਨੇ ਇੱਥੇ ਮਿਨੀ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ, ਅਧਿਕਾਰਾਂ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ।
ਬੈਠਕ ਵਿੱਚ ਏ ਡੀ ਸੀ ਪ੍ਰਦੀਪ ਕੌਸ਼ਿਕ, ਸੀ ਟੀ ਐੱਮ ਮੋਨਿਕਾ ਰਾਣੀ, ਸੀ ਆਰ ਐੱਸ ਯੂ ਦੀ ਰਜਿਸਟਰਾਰ ਪ੍ਰੋ. ਸੀਮਾ ਗੁਪਤਾ, ਪੀ ਐੱਮ ਓ ਡਾ. ਰਘਬੀਰ ਪੂਨੀਆ, ਡੀ ਡੀ ਪੀ ਓ ਸੰਦੀਪ ਭਾਰਦਵਾਜ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਸ੍ਰੀ ਟਾਂਕ ਨੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਕੰਮ ਦੀ ਕਾਰਜਸ਼ੈਲੀ, ਤਨਖ਼ਾਹ ਭੁਗਤਾਨ, ਸਮਾਜਿਕ ਸੁਰੱਖਿਆ, ਸਿਹਤ ਸਹੂਲਤਾਂ ਅਤੇ ਕਾਰਜ ਸਥਾਨ ਉੱਤੇ ਮੁਹੱਈਆ ਮੌਲਿਕ ਸੁਵਿਧਾਵਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਬੰਧਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਮਜ਼ਦੂਰ ਕਾਨੂੰਨਾਂ ਅਤੇ ਨਿਯਮਾਂ ਦੇ ਅਨੁਸਾਰ ਸਾਰੀਆਂ ਜ਼ਰੂਰੀ ਸੁਵਿਧਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune