Dailyhunt Logo
  • Light mode
    Follow system
    Dark mode
    • Play Story
    • App Story

Sandhu Meets Bhupesh Baghel: ਗੌਰਵ ਸੰਧੂ ਵੱਲੋਂ ਬਘੇਲ ਨਾਲ ਮੁਲਾਕਾਤ

ਵਿਧਾਨ ਸਭਾ ਹਲਕਾ ਸਨੌਰ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ 'ਚ ਸ਼ੁਮਾਰ ਨੌਜਵਾਨ ਕਾਂਗਰਸ ਆਗੂ ਗੌਰਵ ਸੰਧੂ ਨੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਇੱਥੇ ਇਹ ਜਾਣਕਾਰੀ ਦਿੰਦਿਆਂ ਗੌਰਵ ਸੰਧੂ ਦਾ ਕਹਿਣਾ ਸੀ ਕਿ ਇਸ ਦੌਰਾਨ ਉਸ ਨੇ ਸ੍ਰੀ ਬਘੇਲ ਨਾਲ ਆਪਣੀਆਂ ਸਨੌਰ ਹਲਕੇ ਵਿਚਲੀਆਂ ਰਾਜਸੀ ਸਰਗਰਮੀਆਂ ਬਾਰੇ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਉਹ ਜਿੱਥੇ ਹਲਕੇ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਿਰਤੋੜ ਯਤਨ ਕਰ ਰਹੇ ਹਨ, ਉੱਥੇ ਹੀ ਇਸ ਮੁਹਿੰਮ ਦੌਰਾਨ ਉਨ੍ਹਾਂ ਦੂਜੀਆਂ ਪਾਰਟੀਆਂ ਦੇ ਕਈ ਪਰਿਵਾਰਾਂ ਨੂੰ ਕਾਂਗਰਸ ਨਾਲ ਜੋੜਿਆ ਹੈ।
ਇਸ ਮੌਕੇ ਗੌਰਵ ਸੰਧੂ ਨੇ ਦੱਸਿਆ ਕਿ ਇਸ ਦੌਰਾਨ ਭੁਪੇਸ਼ ਬਘੇਲ ਨੇ ਉਨ੍ਹਾਂ ਦੀ ਪਿੱਠ ਥਾਪੜਦਿਆਂ ਕਾਂਗਰਸ ਲਈ ਵਧ-ਚੜ੍ਹ ਕੇ ਕੰਮ ਕਰਨ ਲਈ ਆਖਿਆ। ਸ੍ਰੀ ਸੰਧੂ ਦਾ ਕਹਿਣਾ ਸੀ ਕਿ ਇਸ ਦੌਰਾਨ ਸ੍ਰੀ ਬਘੇਲ ਨੇ ਕਿਹਾ ਕਿ ਐਤਕੀ ਕਾਂਗਰਸ ਪਾਰਟੀ ਵੱਲੋਂ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਵੀ ਵੱਧ ਟਿਕਟਾਂ ਦਿੱਤੀਆਂ ਜਾਣਗੀਆਂ।

Dailyhunt
Disclaimer: This content has not been generated, created or edited by Dailyhunt. Publisher: Punjabi Tribune