ਪੰਜਾਬ ਨੰਬਰਦਾਰਾ ਯੂਨੀਅਨ (ਇਕਾਈ) ਤਹਿਸੀਲ ਰਾਏਕੋਟ ਦੇ ਮੈਂਬਰਾਂ ਅਤੇ ਆਹੁਦੇਦਾਰਾਂ ਦੀ ਮੀਟਿੰਗ ਜਥੇਬੰਦੀ ਦੇ ਦਫਤਰ 'ਚ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਦੀ ਪ੍ਰਧਾਨਗੀ ਹੇਠ ਅਤੇ ਸੂਬੇਦਾਰ ਪਾਲ ਸਿੰਘ ਰਾਏਕੋਟ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੁਖਪਾਲ ਸਿੰਘ ਰਾਏਕੋਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਵਰ੍ਹਿਆਂ ਤੋਂ ਲਗਤਾਰ ਨੰਬਰਦਾਰਾਂ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਰੱਖੀਆਂ ਮੰਗਾਂ ਦੀ ਅਣਦੇਖੀ ਦਾ ਸਖਤ ਨੋਟਿਸ ਲਿਆ ਗਿਆ।
ਦੋਵਾਂ ਆਗੂਆਂ ਨੇ ਆਖਿਆ ਕਿ ਸਰਕਾਰ ਨੇ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕਰਨ, ਮਾਣ ਭੱਤਾ 5 ਹਜ਼ਾਰ ਕਰਨ ਆਦਿ ਮੰਗਾਂ ਪੂਰੀਆਂ ਕਰਨ ਤੋਂ ਆਨਾ ਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਸੌੜੀਆਂ ਨੀਤੀਆਂ ਖ਼ਿਲਾਫ਼ ਨੰਬਰਦਾਰ ਵਾਢੀ ਦੇ ਸੀਜ਼ਨ ਉਪਰੰਤ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਪੱਧਰ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ 'ਆਪ' ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਗਦੇਵ ਸਿੰਘ ਨੱਥੋਵਾਲ, ਸੁਖਚੈਨ ਸਿੰਘ ਸੀਲੋਆਣੀ, ਸੁਰਿੰਦਰ ਸਿੰਘ ਸੀਲੋਆਣੀ, ਪਵਨਜੀਤ ਸਿੰਘ, ਦਰਸ਼ਨ ਸਿੰਘ, ਅਜਮੇਰ ਸਿੰਘ, ਸੁਖਦੀਪ ਬਿੰਜਲ, ਮਨਜੀਤ ਸਿੰਘ ਹਾਜ਼ਰ ਸਨ।
