ਇੱਥੇ ਮੁੜ ਤੋਂ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਤਿੰਮੋਵਾਲ ਦੀ ਸਰਪੰਚ ਦਾ ਪਤੀ ਸੁਖਦੇਵ ਸਿੰਘ ਉਰਫ਼ ਝੰਡਾ ਆਪਣੇ ਸਾਥੀਆਂ ਨਾਲ ਇਨੋਵਾ ਕਾਰ ਵਿੱਚ ਜਾ ਰਿਹਾ ਸੀ। ਜਦ ਉਹ ਸਥਾਨਕ ਵੈਰਵਾਲ ਸੜਕ ਉਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਉਤੇ 8 ਤੋਂ 10 ਗੋਲੀਆਂ ਚਲਾਈਆਂ ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੌਰਾਨ ਡਰਾਈਵਰ ਕੋਲੋਂ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਇੱਕ ਸਕੂਟਰ ਨਾਲ ਟਕਰਾ ਗਈ। ਇਸ ਕਾਰਨ ਉਸ ਮੌਕੇ ਸੜਕ ਉੱਪਰੋਂ ਲੰਘ ਰਿਹਾ ਇੱਕ ਸਕੂਟਰ ਸਵਾਰ ਵੀ ਜ਼ਖਮੀ ਹੋ ਗਿਆ।
