Dailyhunt Logo
  • Light mode
    Follow system
    Dark mode
    • Play Story
    • App Story

ਤੰਦੂਰ ਵਰਕਰਜ਼ ਯੂਨੀਅਨ ਵੱਲੋਂ ਮੇਅਰ ਨਾਲ ਮੁਲਾਕਾਤ

ਤੰਦੂਰ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਭਰ ਵਿੱਚ ਰਵਾਇਤੀ ਭੂਮੀਗਤ ਤੰਦੂਰ ਵਰਕਰਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਭੂਮੀਗਤ ਤੰਦੂਰ ਪਿਛਲੇ ਕਰੀਬ 60 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੇ ਵਸਨੀਕਾਂ ਦੀ ਸੇਵਾ ਕਰ ਰਹੇ ਹਨ ਅਤੇ ਸ਼ਹਿਰ ਦੇ ਰਵਾਇਤੀ ਭੋਜਨ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ।

ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਇਹ ਭੂਮੀਗਤ ਤੰਦੂਰ ਸ਼ਹਿਰ ਨਿਵਾਸੀਆਂ ਨੂੰ ਕਿਫਾਇਤੀ ਅਤੇ ਰਵਾਇਤੀ ਖਾਣਾ ਪਕਾਉਣ ਦੀਆਂ ਸਹੂਲਤਾਂ ਮੁਹੱਈਆ ਕਰਦੇ ਰਹਿੰਦੇ ਹਨ ਅਤੇ ਚੰਡੀਗੜ੍ਹ ਦੀ ਵਿਰਾਸਤ ਦੀ ਵਿਲੱਖਣ ਵਿਸ਼ੇਸ਼ਤਾ ਬਣ ਗਏ ਹਨ।
ਵਰਕਰਾਂ ਨੇ ਮੇਅਰ ਨੂੰ ਦੱਸਿਆ ਕਿ ਸਮਾਜ ਵਿੱਚ ਉਨ੍ਹਾਂ ਦੇ ਲੰਬੇ ਸਮੇਂ ਤੋਂ ਯੋਗਦਾਨ ਦੇ ਬਾਵਜੂਦ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਢੁੱਕਵਾਂ ਪੁਨਰਵਾਸ ਜਾਂ ਭਲਾਈ ਸਹਾਇਤਾ ਨਹੀਂ ਮਿਲੀ ਹੈ। ਇਸ ਵੇਲੇ ਚੰਡੀਗੜ੍ਹ ਵਿੱਚ 18 ਸਰਗਰਮ ਭੂਮੀਗਤ ਤੰਦੂਰ ਵਰਕਰ ਕੰਮ ਕਰ ਰਹੇ ਹਨ, ਜੋ ਕਿ ਸਾਰੇ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹਨ।
ਮੇਅਰ ਸੌਰਭ ਜੋਸ਼ੀ ਨੇ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਹਮਦਰਦੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਵਾਲੇ ਸਰਕਾਰ ਭਲਾਈ ਯੋਜਨਾਵਾਂ ਦੇ ਹੱਕਦਾਰ ਹਨ।
ਮੇਅਰ ਨੇ ਭਰੋਸਾ ਦਿੱਤਾ ਕਿ ਸਬੰਧਿਤ ਵਿਭਾਗਾਂ ਅਤੇ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰੇ ਲਈ ਯਤਨ ਕੀਤੇ ਜਾਣਗੇ ਤਾਂ ਜੋ ਭੂਮੀਗਤ ਤੰਦੂਰ ਵਰਕਰਾਂ ਦੇ ਅਸਲ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ।

Dailyhunt
Disclaimer: This content has not been generated, created or edited by Dailyhunt. Publisher: Punjabi Tribune