Dailyhunt Logo
  • Light mode
    Follow system
    Dark mode
    • Play Story
    • App Story

ਵੈਟਰਨਰੀ ਇੰਸਪੈਕਟਰਾਂ ਨੇ ਰੋਸ ਰੈਲੀ ਕੀਤੀ

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਆਏ ਸੈਂਕੜੇ ਵੈਟਰਨਰੀ ਇੰਸਪੈਕਟਰਾਂ ਨੇ ਅੱਜ ਮੁਹਾਲੀ ਦੇ ਫੇਜ਼ ਅੱਠ ਵਿੱਚ ਰੋਸ ਰੈਲੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਪਰ ਕੁਝ ਦੂਰੀ 'ਤੇ ਜਾਣ ਪੁਲੀਸ ਨੇ ਧਰਨਾਕਾਰੀਆਂ ਨੂੰ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਅਧਿਕਾਰੀਆਂ ਨਾਲ 26 ਅਗਸਤ ਨੂੰ ਮੀਟਿੰਗ ਤੈਅ ਹੋਣ ਸਬੰਧੀ ਲਿਖਤੀ ਪੱਤਰ ਸੌਂਪਿਆ।

ਇਸ ਮਗਰੋਂ ਧਰਨਾਕਾਰੀਆਂ ਨੇ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ 47 ਇੰਸਪੈਕਟਰਾਂ ਵਿਰੁੱਧ ਜਾਰੀ ਚਾਰਜਸ਼ੀਟਾਂ ਵਾਪਸ ਨਾ ਲਈਆਂ ਤਾਂ ਉਹ ਸੰਘਰਸ਼ ਕਰਨਗੇ। ਧਰਨਾਕਾਰੀਆਂ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫਸਰਸ਼ਾਹੀ ਵੈਟਰਨਰੀ ਇੰਸਪੈਕਟਰ ਕੇਡਰ ਦੇ ਮੰਗਾਂ ਤੇ ਮਸਲਿਆਂ ਦੇ ਨਿਬੇੜੇ ਲਈ ਗੰਭੀਰ ਨਹੀਂ ਹੈ। ਯੂਨੀਅਨ ਢੁਕਵਾਂ ਤਰੱਕੀ ਚੈਨਲ ਬਣਵਾਉਣ, ਅਧੂਰੇ ਪੇਅ ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਵਾਉਣ ਆਦਿ ਲਈ ਸੰਘਰਸ਼ ਕਰ ਰਹੀ ਹੈ। ਵਿਭਾਗ ਦੇ ਅਧਿਕਾਰੀ ਕੇਂਦਰੀ ਪ੍ਰਬੰਧਨ ਅਧੀਨ ਡੇਟਾ ਐਂਟਰੀ ਅਪਰੇਟਰ ਰੱਖਣ ਦੀ ਬਜਾਇ 47 ਵੈਟਰਨਰੀ ਇੰਸਪੈਕਟਰਾਂ ਨੂੰ ਡੇਟਾ ਐਂਟਰੀ ਦਾ ਕੰਮ ਨਾ ਕਰਨ ਕਰ ਕੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ ਛੰਨਾ, ਪਰਮਜੀਤ ਸਿੰਘ ਸੋਹੀ, ਰਾਜੀਵ ਮਲਹੋਤਰਾ, ਦਲਜੀਤ ਸਿੰਘ ਚਾਹਲ, ਗੁਰਮੀਤ ਸਿੰਘ ਮਹਿਤਾ, ਧਰਮਵੀਰ ਸਿੰਘ ਆਦਿ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ।

Dailyhunt
Disclaimer: This content has not been generated, created or edited by Dailyhunt. Publisher: Punjabi Tribune