Dailyhunt

ਵਿਸਾਖੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਤਿਹਾਸਕ ਗੁਰਦੁਆਰਾ ਟੋਕਾ ਸਾਹਿਬ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਸਮਾਗਮ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ। ਪਾਰਕਿੰਗ ਤੇ ਲੰਗਰ ਪ੍ਰਬੰਧ ਅਤੇ ਹੋਰ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਗਤ ਤੋਂ ਸੁਝਾਅ ਲਏ ਗਏ। ਮੁਖਤਿਆਰ ਸਿੰਘ ਨੇ ਦੱਸਿਆ ਕਿ ਗੁਰਦੁਆਰੇ ਵਿੱਚ ਵਿਸਾਖੀ 14 ਅਪਰੈਲ ਨੂੰ ਮਨਾਈ ਜਾ ਰਹੀ ਹੈ।

ਉਨ੍ਹਾਂ ਸੰਗਤ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਜੀਤ ਸਿੰਘ ਧਮੋਲੀ, ਸੁਖਪਾਲ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਪ੍ਰਦੀਪ ਸਿੰਘ ਟਿੱਲੂ ਅਤੇ ਕਰਮਜੀਤ ਸਿੰਘ, ਰਾਮ ਬਖਸ਼ ਸਿੰਘ, ਯਾਦ ਰਾਮ, ਖੁਸ਼ਵਿੰਦਰ ਸਿੰਘ, ਭੁਪਿੰਦਰ ਸਿੰਘ, ਨਾਹਰ ਸਿੰਘ ਅਤੇ ਨਰਿੰਦਰ ਸਿੰਘ ਆਦਿ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune