Dailyhunt Logo
  • Light mode
    Follow system
    Dark mode
    • Play Story
    • App Story
Baba Farid University: ਬਾਬਾ ਫਰੀਦ ਯੂਨੀਵਰਸਿਟੀ ਅੱਗੇ ਵਿਦਿਆਰਥੀਆਂ ਦਾ ਵਿਸ਼ਾਲ ਧਰਨਾ

Baba Farid University: ਬਾਬਾ ਫਰੀਦ ਯੂਨੀਵਰਸਿਟੀ ਅੱਗੇ ਵਿਦਿਆਰਥੀਆਂ ਦਾ ਵਿਸ਼ਾਲ ਧਰਨਾ

Baba Farid University: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਮੁੱਖ ਗੇਟ ਅੱਗੇ ਪੰਜਾਬ ਸਟੂਡੈਂਟਸ ਯੂਨੀਅਨ (ਪੀਐਸਯੂ) ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਯੂਨੀਵਰਸਿਟੀ 'ਚ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਦੌਰਾਨ ਪੇਪਰ ਮੁੜ ਕਰਵਾਉਣ ਦੀ ਮੰਗ ਵੀ ਉਠਾਈ ਗਈ।

ਧਰਨੇ ਨੂੰ ਸੰਬੋਧਨ ਕਰਦਿਆਂ ਪੀਐਸਯੂ ਦੇ ਆਗੂ ਧੀਰਜ ਫਾਜ਼ਿਲਕਾ ਤੇ ਸੂਬਾਈ ਆਗੂ ਹਰਵੀਰ ਕੌਰ ਗੰਧੜ ਨੇ ਦੋਸ਼ ਲਾਇਆ ਕਿ ਤਕਨੀਕੀ ਤੌਰ 'ਤੇ ਪੇਪਰ ਲੀਕ ਸਾਬਤ ਹੋਣ ਬਾਵਜੂਦ ਪੰਜਾਬ ਸਰਕਾਰ ਇਸ ਨੂੰ ਨਕਲ ਦਾ ਮਾਮਲਾ ਦੱਸ ਕੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੇਪਰ ਲੀਕ ਨੂੰ ਸਵੀਕਾਰ ਕਰਦੀ ਹੈ ਤਾਂ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਤੈਅ ਹੋਵੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਮਾਮਲੇ 'ਚ ਦਰਜ ਕੀਤਾ ਗਿਆ। Baba Farid University

ਫੌਜਦਾਰੀ ਕੇਸ ਆਪਣੇ ਆਪ 'ਚ ਪੇਪਰ ਲੀਕ ਦੀ ਪੁਸ਼ਟੀ ਕਰਦਾ ਹੈ ਤੇ ਕਥਿਤ ਤੌਰ 'ਤੇ ਵਿਦੇਸ਼ੀ ਯੰਤਰਾਂ ਦੀ ਵਰਤੋਂ ਹੋਣ ਕਾਰਨ ਇਸ 'ਚ ਵੱਡੇ ਰਸੂਖਦਾਰ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਹੋਣੀ ਚਾਹੀਦੀ ਹੈ। ਵਿਦਿਆਰਥੀ ਆਗੂ ਸੁਖਪ੍ਰੀਤ ਕੌਰ ਤੇ ਰਜਿੰਦਰ ਢਿੱਲਵਾਂ ਨੇ ਦੋਸ਼ ਲਾਇਆ ਕਿ ਉਪ ਕੁਲਪਤੀ ਡਾ. ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਵਿੱਚ ਭਰਤੀਆਂ, ਖੋਜ ਕਾਰਜਾਂ ਤੇ ਹੋਰ ਪ੍ਰਸ਼ਾਸਕੀ ਕੰਮਾਂ 'ਚ ਕਈ ਬੇਨਿਯਮੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੌਰਾਨ ਅਦਾਲਤੀ ਹੁਕਮਾਂ ਤੇ ਯੂਨੀਵਰਸਿਟੀ ਦੇ ਨਿਯਮਾਂ ਦੀ ਅਣਦੇਖੀ ਕੀਤੀ ਗਈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਧਰਨੇ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀ ਆਗੂਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ। ਰਜਿਸਟਰਾਰ ਨੇ ਭਰੋਸਾ ਦਿੱਤਾ ਕਿ ਯੂਨੀਵਰਸਿਟੀ 'ਚ ਬੇਨਿਯਮੀਆਂ ਸਬੰਧੀ ਪੇਸ਼ ਕੀਤੇ ਜਾਣ ਵਾਲੇ ਸਬੂਤਾਂ ਦੀ ਤੁਰੰਤ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੇਪਰ ਲੀਕ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨਤੀਜਿਆਂ 'ਤੇ ਰੋਕ ਲਾਈ ਗਈ ਹੈ ਅਤੇ ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਦੀ ਪਾਲਣਾ ਕੀਤੀ ਜਾਵੇਗੀ। ਇਸ ਤੋਂ ਬਾਅਦ ਪੰਜਾਬ ਸਟੂਡੈਂਟਸ ਯੂਨੀਅਨ ਨੇ ਐਲਾਨ ਕੀਤਾ ਕਿ ਪੇਪਰ ਲੀਕ ਮਾਮਲੇ 'ਤੇ ਹਾਈਕੋਰਟ ਦਾ ਫ਼ੈਸਲਾ ਆਉਣ ਤੱਕ ਪੱਕਾ ਧਰਨਾ ਮੁਲਤਵੀ ਕੀਤਾ ਜਾਂਦਾ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਪਨੂੰ, ਬੀਕੇਯੂ ਕ੍ਰਾਂਤੀਕਾਰੀ ਦੇ ਮਾਸਟਰ ਸੂਰਜਭਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਡੀਟੀਐਫ ਦੇ ਵਿਕਰਮਦੇਵ ਸਿੰਘ, ਸਫਾਈ ਸੇਵਕ ਯੂਨੀਅਨ ਦੇ ਕੁਲਦੀਪ ਸ਼ਰਮਾ, ਡੀਐਮਐਫ ਦੀ ਸਰਬਜੀਤ ਕੌਰ ਮਚਾਕੀ, ਬਲਵੀਰ ਸਿਵੀਆਂ ਤੇ ਨੌਜਵਾਨ ਭਾਰਤ ਸਭਾ ਦੇ ਮੰਗਾ ਆਜ਼ਾਦ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਪੀਐਸਯੂ ਦੇ ਸੁਖਬੀਰ ਸਿੰਘ ਕੋਠੇ ਹਜੂਰਾ ਸਿੰਘ ਤੇ ਨੌਨਿਹਾਲ ਸਿੰਘ ਨੇ ਨਿਭਾਈ। Baba Farid University

Dailyhunt
Disclaimer: This content has not been generated, created or edited by Dailyhunt. Publisher: Sach Kahoon Punjabi