Dailyhunt Logo
  • Light mode
    Follow system
    Dark mode
    • Play Story
    • App Story
Loot Khoh Mamla Traced: ਪੁਲਿਸ ਵੱਲੋਂ ਲੁੱਟ-ਖੋਹ ਮਾਮਲਾ ਟਰੇਸ, ਚਾਰ ਮੁਲਜ਼ਮ ਗ੍ਰਿਫ਼ਤਾਰ

Loot Khoh Mamla Traced: ਪੁਲਿਸ ਵੱਲੋਂ ਲੁੱਟ-ਖੋਹ ਮਾਮਲਾ ਟਰੇਸ, ਚਾਰ ਮੁਲਜ਼ਮ ਗ੍ਰਿਫ਼ਤਾਰ

Loot Khoh Mamla Traced:

Loot Khoh Mamla Traced: ਪੁਲਿਸ ਵੱਲੋਂ ਲੁੱਟ-ਖੋਹ ਮਾਮਲਾ ਟਰੇਸ, ਚਾਰ ਮੁਲਜ਼ਮ ਗ੍ਰਿਫ਼ਤਾਰ

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਦਿੜ੍ਹਬਾ ਪੁਲਿਸ ਵੱਲੋਂ ਪਿੰਡ ਖਨਾਲ ਕਲਾਂ ਵਿਖੇ ਵਾਪਰੀ ਲੁੱਟ-ਖੋਹ ਦੀ ਵਾਰਦਾਤ ਨੂੰ ਟਰੇਸ ਕਰਦਿਆਂ ਇਸ 'ਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 2 ਦੇਸੀ ਪਿਸਤੌਲ, ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਇੱਕ ਸਵਿਫਟ ਡਿਜਾਇਰ ਕਾਰ ਅਤੇ 4800/- ਰੁਪਏ ਬ੍ਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: Punjab Police Transfer News: ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੂੰ ਹਟਾਇਆ

ਇਸ ਸਬੰਧੀ ਸ਼੍ਰੀ ਦਵਿੰਦਰ ਕੁਮਾਰ ਅੱਤਰੀ ਐਸ.ਪੀ. ਡੀ ਸੰਗਰੂਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਥਾਣਾ ਦਿੜ੍ਹਬਾ ਦੇ ਇਲਾਕੇ ਅਧੀਨ ਪੈਂਦੇ ਪਿੰਡ ਖਨਾਲ ਕਲਾਂ ਵਿਖੇ ਸਥਿੱਤ ਇੱਕ ਪੈਟਰੋਲ ਪੰਪ ਤੋਂ ਕੱਝ ਅਣਪਛਾਤੇ ਵਿਅਕਤੀਆਂ ਵੱਲੋਂ 15,000/- ਰੁਪਏ ਦੀ ਨਕਦੀ ਖੋਹ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮੁਕੱਦਮੇ ਨੂੰ ਟਰੇਸ ਕਰਨ ਲਈ ਸੀ.ਆਈ.ਏ ਸੰਗਰੂਰ ਤੇ ਹੋਰ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ 'ਤੇ ਕੀਤੀ ਗਈ ਜਾਂਚ ਦੌਰਾਨ ਕਮਲਜੀਤ ਸਿੰਘ ਉਰਫ ਕਮਲ ਵਾਸੀ ਸਫੀਪੁਰ ਕਲਾਂ, ਕਮਲਪ੍ਰੀਤ ਸਿੰਘ ਉਰਫ ਹਰਮਨ ਵਾਸੀ ਕਮਾਲਪੁਰ, ਜੈਵੀਰ ਸਿੰਘ ਉਰਫ ਜੋਧੂ ਵਾਸੀ ਘਨੌੜ ਰਾਜਪੂਤਾਂ ਅਤੇ ਜਸ਼ਨ ਉਰਫ ਕਿੱਲੂ ਵਾਸੀ ਘਨੌੜ ਰਾਜਪੂਤਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ।

ਤਫਤੀਸ਼ ਦੌਰਾਨ ਸਾਰੇ ਮੁਲਜਮਾਂ ਨੂੰ ਗਿ੍ਰਫਤਾਰ ਕਰਕੇ ਕਮਲਜੀਤ ਸਿੰਘ ਉਰਫ ਕਮਲ ਪਾਸੋਂ 02 ਦੇਸੀ ਪਿਸਤੌਲ 32 ਬੋਰ, ਕਥਿਤ ਦੋਸ਼ੀ ਕਮਲਪ੍ਰੀਤ ਸਿੰਘ ਉਰਫ ਹਰਮਨ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਿਨ੍ਹਾਂ ਨੰਬਰੀ ਅਤੇ 01 ਸਵਿਫਟ ਡਿਜਾਇਰ ਕਾਰ, ਜਸ਼ਨ ਉਰਫ ਕਿੱਲੂ ਕੋਲੋਂ ਲੁੱਟ ਕੀਤੀ ਗਈ ਰਕਮ ਵਿੱਚੋਂ 4800/- ਰੁਪਏ ਬ੍ਰਾਮਦ ਕਰਵਾਏ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁੱਢਲੀ ਤਫਤੀਸ਼ ਦੌਰਾਨ ਕਈ ਅਹਿਮ ਸੁਰਾਗ ਪ੍ਰਾਪਤ ਹੋਏ ਹਨ।

Dailyhunt
Disclaimer: This content has not been generated, created or edited by Dailyhunt. Publisher: Sach Kahoon Punjabi