
Nakodar School Bus Accident: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਨਕੋਦਰ ਨੇੜੇ ਦੋ ਸਕੂਲੀ ਬੱਸਾਂ ਆਪਸ 'ਚ ਟਕਰਾ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਖੁਸ਼ਕਿਸਮਤੀ ਰਹੀ ਕਿ ਹਾਦਸੇ ਸਮੇਂ ਦੋਵੇਂ ਬੱਸਾਂ 'ਚ ਕੋਈ ਵੀ ਸਕੂਲੀ ਵਿਦਿਆਰਥੀ ਸਵਾਰ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ।
ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਆਪਣੇ-ਆਪਣੇ ਰੂਟ 'ਤੇ ਬੱਚਿਆਂ ਨੂੰ ਲੈਣ ਲਈ ਜਾ ਰਹੀਆਂ ਸਨ। ਟੱਕਰ ਤੋਂ ਬਾਅਦ ਕੈਂਬਰਿਜ ਸਕੂਲ ਦੀ ਇੱਕ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ਕਿਨਾਰੇ ਪਲਟ ਗਈ। ਹਾਦਸੇ 'ਚ ਬੱਸ ਦਾ ਅਗਲਾ ਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਰਾਮ ਮੰਦਰ ਦੇ ਮੁੱਦੇ 'ਤੇ ਕੰਗਨਾ ਰਣੌਤ ਨੇ ਕਾਂਗਰਸ ਲਈ ਆਖੀ ਵੱਡੀ ਗੱਲ
ਘਟਨਾ ਦੌਰਾਨ ਦੋਵੇਂ ਬੱਸਾਂ ਦੇ ਡਰਾਈਵਰ ਤੇ ਕੰਡਕਟਰ ਅੰਦਰ ਹੀ ਫਸ ਗਏ ਸਨ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਪਿੰਡਾਂ ਦੇ ਲੋਕ ਤੇ ਰਾਹਗੀਰ ਤੁਰੰਤ ਮੌਕੇ 'ਤੇ ਪਹੁੰਚੇ ਤੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਨੁਕਸਾਨੀਆਂ ਗਈਆਂ ਬੱਸਾਂ ਨੂੰ ਸੜਕ ਤੋਂ ਹਟਵਾਇਆ, ਤਾਂ ਜੋ ਆਵਾਜਾਈ ਮੁੜ ਸੁਚਾਰੂ ਹੋ ਸਕੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਜੇਕਰ ਕਿਸੇ ਵੀ ਪੱਖ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਹਾਦਸੇ ਦੌਰਾਨ ਬੱਸਾਂ 'ਚ ਵਿਦਿਆਰਥੀਆਂ ਦੇ ਨਾ ਹੋਣ ਕਾਰਨ ਕਈ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ ਤੇ ਇੱਕ ਵੱਡਾ ਹਾਦਸਾ ਟਲ ਗਿਆ। Nakodar School Bus Accident

