Dailyhunt Logo
  • Light mode
    Follow system
    Dark mode
    • Play Story
    • App Story
Punjab University Chandigarh: ਪੰਜਾਬ ਯੂਨੀਵਰਸਿਟੀ ਤੋਂ ਬੁਰੀ ਖਬਰ, ਵਿਦਿਆਰਥੀ ਨਾਲ ਹੋਈ ਅਣਹੋਣੀ

Punjab University Chandigarh: ਪੰਜਾਬ ਯੂਨੀਵਰਸਿਟੀ ਤੋਂ ਬੁਰੀ ਖਬਰ, ਵਿਦਿਆਰਥੀ ਨਾਲ ਹੋਈ ਅਣਹੋਣੀ

ਚੰਡੀਗੜ੍ਹ (ਹਿੰ.ਸ.)। ਪੰਜਾਬ ਯੂਨੀਵਰਸਿਟੀ (ਪੀਯੂ) ਕੈਂਪਸ ਵਿੱਚ ਸ਼ਨਿੱਚਰਵਾਰ ਦੇਰ ਰਾਤ ਇੱਕ 22 ਸਾਲਾ ਵਿਦਿਆਰਥੀ ਦੀ ਲਾਸ਼ ਬੁਆਏਜ਼ ਹੋਸਟਲ ਨੰਬਰ-4 ਦੇ ਕਮਰੇ ਵਿੱਚ ਫਾਹੇ ਨਾਲ ਲਟਕਦੀ ਮਿਲੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਚੈਤਨਿਆ ਸਿੰਘ ਵਜੋਂ ਹੋਈ ਹੈ। ਉਹ ਬੀਏ ਐਲਐਲਬੀ ਪੰਜਵੇਂ ਸਾਲ ਦਾ ਵਿਦਿਆਰਥੀ ਸੀ ਅਤੇ ਮੂਲ ਰੂਪ 'ਚ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ।

ਮੁੱਢਲੀ ਜਾਂਚ ਵਿੱਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਖੁਦਕੁਸ਼ੀ ਕੀਤੀ ਹੋ ਸਕਦੀ ਹੈ, ਪਰ ਪੁਲਿਸ ਵੱਲੋਂ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਜਾਣਕਾਰੀ ਮੁਤਾਬਕ ਚੈਤਨਿਆ ਦੇ ਪਰਿਵਾਰਕ ਮੈਂਬਰ ਸ਼ਨੀਵਾਰ ਸਵੇਰ ਤੋਂ ਉਸ ਨੂੰ ਲਗਾਤਾਰ ਫੋਨ ਕਰ ਰਹੇ ਸਨ, ਪਰ ਉਸ ਨੇ ਕਿਸੇ ਵੀ ਕਾਲ ਦਾ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਰਾਤ ਕਰੀਬ 8 ਵਜੇ ਉਸ ਦੇ ਸਾਥੀ ਵਿਦਿਆਰਥੀ ਹੋਸਟਲ ਦੇ ਕਮਰੇ ਵਿੱਚ ਪਹੁੰਚੇ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਾਫੀ ਦੇਰ ਤੱਕ ਆਵਾਜ਼ਾਂ ਮਾਰਨ ਦੇ ਬਾਵਜੂਦ ਦਰਵਾਜ਼ਾ ਨਾ ਖੁੱਲ੍ਹਣ 'ਤੇ ਉਸ ਨੂੰ ਤੋੜਿਆ ਗਿਆ।

ਇਨ੍ਹਾਂ ਲੋਕਾਂ ਨੂੰ ਹੁਣ ਮਕਾਨ ਬਣਾਉਣਾ ਹੋਇਆ ਸੌਖਾ, ਪੱਕੇ ਮਕਾਨਾਂ ਦਾ ਤਾਜ਼ਾ ਅਪਡੇਟ

ਕਮਰੇ ਦੇ ਅੰਦਰ ਚੈਤਨਿਆ ਪੱਖੇ ਨਾਲ ਚਾਦਰ ਲਗਾਕੇ ਫਾਹੇ 'ਤੇ ਲਟਕਦਾ ਮਿਲਿਆ। ਸੁਰੱਖਿਆ ਗਾਰਡਾਂ ਅਤੇ ਵਿਦਿਆਰਥੀਆਂ ਦੀ ਮਦਦ ਨਾਲ ਉਸ ਨੂੰ ਹੇਠਾਂ ਉਤਾਰਿਆ ਗਿਆ ਅਤੇ ਐਂਬੂਲੈਂਸ ਰਾਹੀਂ ਪੀਜੀਆਈ ਦੀ ਐਮਰਜੈਂਸੀ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਰਾਤ ਕਰੀਬ ਪੌਣੇ 11 ਵਜੇ ਸੀਐਫਐਸਐਲ ਟੀਮ ਨੂੰ ਵੀ ਹੋਸਟਲ ਬੁਲਾਇਆ ਗਿਆ। ਟੀਮ ਨੇ ਕਮਰੇ ਵਿੱਚੋਂ ਫਿੰਗਰਪ੍ਰਿੰਟ ਅਤੇ ਹੋਰ ਜ਼ਰੂਰੀ ਸਬੂਤ ਇਕੱਠੇ ਕੀਤੇ। ਪੁਲਿਸ ਨੇ ਵਿਦਿਆਰਥੀ ਦਾ ਮੋਬਾਈਲ ਫੋਨ ਅਤੇ ਕਮਰੇ ਵਿੱਚ ਮੌਜੂਦ ਹੋਰ ਸਮਾਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ।

ਚੈਤਨਿਆ ਵਿਦਿਆਰਥੀ ਰਾਜਨੀਤੀ ਅਤੇ ਚੋਣੀ ਗਤੀਵਿਧੀਆਂ ਵਿੱਚ ਵੀ ਸਰਗਰਮ ਦੱਸਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਐਡਵੋਕੇਟ ਆਸ਼ੀਸ਼ ਬਿਨੋਈ ਅਤੇ ਹੋਸਟਲ ਵਾਰਡਨ ਡਾ. ਨਵੀਨ ਕੁਮਾਰ ਮੁਤਾਬਕ, ਚੈਤਨਿਆ ਮਿਲਣਸਾਰ, ਸਰਗਰਮ ਅਤੇ ਹੋਣਹਾਰ ਵਿਦਿਆਰਥੀ ਸੀ। ਕਰੀਬ ਦੋ ਮਹੀਨੇ ਪਹਿਲਾਂ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਵੀ ਉਸ ਨੇ ਸਰਗਰਮੀ ਨਾਲ ਯੋਗਦਾਨ ਪਾਇਆ ਸੀ।

ਵਿਦਿਆਰਥੀਆਂ ਅਤੇ ਅਧਿਆਪਕਾਂ ਮੁਤਾਬਕ ਚੈਤਨਿਆ ਆਮ ਤੌਰ 'ਤੇ ਬਿਲਕੁਲ ਸਧਾਰਨ ਨਜ਼ਰ ਆਉਂਦਾ ਸੀ ਅਤੇ ਉਸ ਦੇ ਵਿਵਹਾਰ ਤੋਂ ਅਜਿਹਾ ਨਹੀਂ ਲੱਗਦਾ ਸੀ ਕਿ ਉਹ ਕਿਸੇ ਪਰੇਸ਼ਾਨੀ ਵਿੱਚ ਹੈ। ਇਸ ਘਟਨਾ ਤੋਂ ਬਾਅਦ ਉਸ ਦੇ ਸਾਥੀ ਵਿਦਿਆਰਥੀ ਅਤੇ ਅਧਿਆਪਕ ਸਦਮੇ ਵਿੱਚ ਹਨ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੀਯੂ ਦੇ ਚੀਫ ਪ੍ਰਾਕਟਰ ਪ੍ਰੋ. ਵਾਈ.ਪੀ. ਵਰਮਾ ਅਤੇ ਚੀਫ ਆਫ ਯੂਨੀਵਰਸਿਟੀ ਸਕਿਓਰਿਟੀ ਵਿਕਰਮ ਸਿੰਘ ਵੀ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਮਾਮਲੇ ਦੀ ਸਥਿਤੀ ਹੋਰ ਸਪੱਸ਼ਟ ਹੋਵੇਗੀ। ਫਿਲਹਾਲ ਪੁਲਿਸ ਵੱਲੋਂ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੋਬਾਈਲ ਫੋਨ, ਕਾਲ ਡਿਟੇਲ, ਚੈਟ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Sach Kahoon Punjabi