Dailyhunt Logo
  • Light mode
    Follow system
    Dark mode
    • Play Story
    • App Story
ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ 'ਚ ਹਾਈਕਮਾਨ ਨੇ ਦਿੱਤੇ ਸੰਕੇਤ

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ 'ਚ ਹਾਈਕਮਾਨ ਨੇ ਦਿੱਤੇ ਸੰਕੇਤ

Scroll Punjab 1 week ago

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ ਗਿਆ ਸੀ। ਪਾਰਟੀ ਹਾਈਕਮਾਨ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਾਰਟੀ ਇੰਚਾਰਜ ਭੁਪੇਸ਼ ਸਿੰਘ ਬਘੇਲ ਨੂੰ ਦਿੱਲੀ ਤਲਬ ਕੀਤਾ ਸੀ।

ਰਾਹੁਲ ਗਾਂਧੀ, ਮਲਿਕਾਰੁਜਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨੂੰ ਬਦਲਣ ਦੀ ਮੰਗ ਉਠਾਈ ਗਈ। ਇੱਕ ਆਗੂ ਨੇ ਗਿੱਦੜਬਾਹਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਹਾਰ ਦਾ ਜ਼ਿਕਰ ਕੀਤਾ, ਜੋ ਕਿ ਪ੍ਰਧਾਨ ਵੜਿੰਗ ਦਾ ਹੀ ਇਲਾਕਾ ਹੈ।

ਹਾਈਕਮਾਨ ਨੇ ਸੰਕੇਤ ਦਿੱਤਾ ਕਿ ਵਿਧਾਨ ਸਭਾ ਚੋਣਾਂ ਤੱਕ ਪ੍ਰਧਾਨ ਨੂੰ ਨਹੀਂ ਬਦਲਿਆ ਜਾਵੇਗਾ। ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਕੇ.ਸੀ. ਵੇਣੂਗੋਪਾਲ ਨੇ ਚਾਰ ਮਹੀਨੇ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਸੀ। ਉਨ੍ਹਾਂ ਨੇ ਇਸ ਮੁੱਦੇ 'ਤੇ ਵਾਰ-ਵਾਰ ਚਰਚਾ ਨਾ ਕਰਨ ਲਈ ਕਿਹਾ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੀਟਿੰਗ ਵਿਚੇ ਹੀ ਛੱਡ ਕੇ ਚਲੇ ਗਏ। ਭੁਪੇਸ਼ ਬਘੇਲ ਨੇ ਦੱਸਿਆ ਕਿ ਉਨ੍ਹਾਂ ਕੋਲ ਜ਼ਰੂਰੀ ਕੰਮ ਸੀ ਅਤੇ ਉਨ੍ਹਾਂ ਨੇ ਸੂਚਿਤ ਕਰਕੇ ਆਪਣੇ ਜਾਣ ਦੀ ਜਾਣਕਾਰੀ ਦਿੱਤੀ ਸੀ। ਪਾਰਟੀ ਨੇ ਸਾਰੇ ਆਗੂਆਂ ਨੂੰ ਇਕਜੁੱਟ ਹੋ ਕੇ ਅੱਗੇ ਵਧਣ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਦਾ ਟੀਚਾ ਵਿਧਾਨ ਸਭਾ ਚੋਣਾਂ ਜਿੱਤਣਾ ਅਤੇ ਸਰਕਾਰ ਬਣਾਉਣਾ ਹੈ।

Dailyhunt
Disclaimer: This content has not been generated, created or edited by Dailyhunt. Publisher: Scroll Punjab