Dailyhunt Logo
  • Light mode
    Follow system
    Dark mode
    • Play Story
    • App Story
BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ 'ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ 'ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

Scroll Punjab 3 months ago

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿਚ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ BS-3 ਵਾਲੀਆਂ ਕੁਝ ਪੁਰਾਣੀਆਂ ਗੱਡੀਆਂ ਵਿਚ ਈ-20 ਦੇ ਕਾਰਨ ਕੁਝ ਰਬੜ ਦੇ ਪੁਰਜੇ ਤੇ ਗੈਸਕੇਟ ਬਦਲਣੇ ਪੈ ਸਕਦੇ ਹਨ।

ਇਹ ਗੱਡੀਆਂ ਮੁੱਖ ਤੌਰ ਤੋਂ 2005 ਤੋਂ 2016 ਦੇ ਵਿਚ ਬਣੀਆਂ ਹਨ।ਇਹ ਪੁਰਜੇ ਰੋਜ਼ਾਨਾ ਸਰਵਿਸਿੰਗ ਦੌਰਾਨ ਆਸਾਨੀ ਨਾਲ ਬਦਲੇ ਜਾ ਸਕਦੇ ਹਨ। ਗਡਕਰੀ ਨੇ ਕਿਹਾ ਕਿ ਈ-20 ਨਾਲ ਗੱਡੀਆਂ ਦੀ ਕੁੱਲ ਪਰਫਾਰਮੈਂਸ ਜਾਂ ਟਿਕਾਊਪਣ 'ਤੇ ਕੋਈ ਵੱਡਾ ਅਸਰ ਨਹੀਂ ਪਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਗੱਡੀਆਂ ਦੇ ਇੰਜਣ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਕਰਾਉਣ ਦੀ ਲੋੜ ਨਹੀਂ ਹੈ। ਇਹ ਪਹਿਲੀ ਵਾਰ ਹੈ ਜਦੋਂ ਗਡਕਰੀ ਨੇ ਇਸ ਤਰ੍ਹਾਂ ਦੀ ਗੱਲ ਕਹੀ ਹੈ।

ਉਨ੍ਹਾਂ ਦੱਸਿਆ ਕਿ ਇੰਡੀਅਨ ਆਇਲ, ਇੰਡੀਅਨ ਇੰਸਟੀਚਿਊਟ ਆਫ ਪੈਟਰੋਲੀਅਮ, ਸੁਸਾਇਟੀ ਆਫ ਇੰਡੀਅਨ ਆਟੋ ਮੋਬਾਈਲ ਮੈਨੂਫੈਕਚਰਸ ਤੇ ਆਟੋਮੋਟਿਵ ਰਿਸਰਚ ਐਸੋਸੀਏਸ਼ਨ ਆਫ ਇੰਡੀਆ ਨੇ ਦੋਪਹੀਆ-ਚਾਰ ਪਹੀਆ ਵਾਹਨਾਂ 'ਤੇ ਈ-20 ਈਂਢਣ ਦੀ ਸਟੱਡੀ ਕੀਤੀ ਸੀ। ਗਡਕਰੀ ਨੇ ਇਹ ਵੀ ਕਿਹਾ ਕਿ ਵਾਹਨ ਦੀ ਮਾਈਲੇਜ ਸਿਰਫ਼ ਈਂਧਣ 'ਤੇ ਨਹੀਂ, ਸਗੋਂ ਰੱਖ-ਰਖਾਅ ਤੇ ਹੋਰ ਕਈ ਗੱਲਾਂ 'ਤੇ ਵੀ ਨਿਰਭਰ ਕਰਦੀ ਹੈ। ਇਸ ਦਾ ਇਸਤੇਮਾਲ ਦੁਨੀਆ ਵਿਚ ਇਕ ਸਦੀ ਤੋਂ ਜ਼ਿਆਦਾ ਸਮੇਂ ਤੋਂ ਹੋ ਰਿਹਾ ਹੈ।

Dailyhunt
Disclaimer: This content has not been generated, created or edited by Dailyhunt. Publisher: Scroll Punjab