Dailyhunt Logo
  • Light mode
    Follow system
    Dark mode
    • Play Story
    • App Story
ਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

ਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

Scroll Punjab 4 days ago

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਇਸ ਵੇਲੇ ਗੰਭੀਰ ਧੜੇਬੰਦੀ ਦਾ ਸ਼ਿਕਾਰ ਹੈ ਅਤੇ ਇਸ ਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਫ਼ ਦਿਖਾਈ ਦੇਵੇਗਾ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਹਲਕੇ ਵਿੱਚ ਕਈ-ਕਈ ਧੜੇ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਪਾਰਟੀ ਦੀ ਸਥਿਤੀ ਕਮਜ਼ੋਰ ਹੋ ਗਈ ਹੈ।ਬਿੱਟੂ ਨੇ ਕਿਹਾ ਕਿ ਹਾਈਕਮਾਨ ਨੂੰ ਕਈ ਕਮੇਟੀਆਂ ਬਣਾਉਣੀਆਂ ਪਈਆਂ, ਪਰ ਉਨ੍ਹਾਂ ਦੇ ਐਲਾਨ 'ਤੇ ਕਿਤੇ ਵੀ ਖੁਸ਼ੀ ਨਹੀਂ ਮਨਾਈ ਗਈ।

ਉਨ੍ਹਾਂ ਯੂਥ ਕਾਂਗਰਸ ਚੋਣਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਦੀ ਜਿੱਤ ਨੂੰ ਪ੍ਰਭਾਵਿਤ ਕਰਕੇ ਰਾਜਾ ਵੜਿੰਗ ਦੇ ਕਰੀਬੀ ਸ਼ੁਭਮ ਸ਼ਰਮਾ ਨੂੰ ਜਿਤਾਇਆ ਗਿਆ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਪੁੱਛੇ ਸਵਾਲ 'ਤੇ ਬਿੱਟੂ ਨੇ ਕਿਹਾ ਕਿ ਚੰਨੀ ਕਾਂਗਰਸ ਨਹੀਂ ਛੱਡਣਗੇ, ਸਗੋਂ ਪਾਰਟੀ ਵਿੱਚ ਰਹਿ ਕੇ ਹੀ ਉਸ ਦਾ ਨੁਕਸਾਨ ਕਰਨਗੇ।

ਵਿਧਾਨ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਲੰਧਰ ਤੋਂ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਲੁਧਿਆਣਾ ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਹਾਲਾਂਕਿ, ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਹੀ ਕਰੇਗਾ।

Dailyhunt
Disclaimer: This content has not been generated, created or edited by Dailyhunt. Publisher: Scroll Punjab