Dailyhunt Logo
  • Light mode
    Follow system
    Dark mode
    • Play Story
    • App Story
ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

Scroll Punjab 2 weeks ago

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ ਪਰੰਪਰਾਵਾਂ ਅਤੇ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਪਿੰਡ ਦੀ ਪੰਚਾਇਤ ਵਲੋਂ ਇਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਗਿਆ ਹੈ।

ਬੋਪਾਰਾਏ ਕਲਾਂ ਦੇ ਸਰਪੰਚ ਸ਼ਿਸ਼ਪਾਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪਿੰਡ ਦਾ ਕੋਈ ਵੀ ਲੜਕਾ-ਲੜਕੀ ਆਪਸ ਵਿਚ ਵਿਆਹ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ ਪਿੰਡ ਵਿਚ ਰਹਿਣ ਦੀ ਇਜਾਜ਼ਤ ਬਿਲਕੁਲ ਨਹੀਂ ਦਿਤੀ ਜਾਵੇਗੀ।

ਸਰਪੰਚ ਨੇ ਅੱਗੇ ਕਿਹਾ ਕਿ ਇਕ ਪਿੰਡ ਦੇ ਪੁੱਤਾਂ-ਧੀਆਂ ਨੂੰ ਭੈਣ ਭਰਾ ਦਾ ਦਰਜਾ ਦਿਤਾ ਜਾਂਦਾ ਹੈ। ਇਕ ਹੀ ਪਿੰਡ 'ਚ ਵਿਆਹ ਕਰਵਾਉਣਾ ਪਿੰਡ ਦੀ ਸਾਂਝ ਅਤੇ ਸਮਾਜਕ ਬਣਤਰ ਖ਼ਿਲਾਫ਼ ਮੰਨਿਆ ਜਾਂਦਾ ਹੈ।

ਅਜਿਹੀਆਂ ਘਟਨਾਵਾਂ ਨਾਲ ਪਿੰਡ ਦਾ ਮਾਹੌਲ ਖ਼ਰਾਬ ਹੁੰਦਾ ਹੈ ਅਤੇ ਪਰਿਵਾਰਾਂ ਵਿਚ ਤਣਾਅ ਵੱਧਦਾ ਹੈ। ਪਿੰਡ ਦੀ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਲਈ ਇਹ ਫ਼ੈਸਲਾ ਗਿਆ ਹੈ। ਪੰਚਾਇਤ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਨਾਲ ਨੌਜਵਾਨ ਪੀੜ੍ਹੀ ਨੂੰ ਪਿੰਡ ਦੀਆਂ ਨੈਤਿਕ ਕਦਰਾਂ ਕੀਮਤਾਂ ਅਤੇ ਪਰੰਪਰਾਵਾਂ ਦੀ ਸੰਭਾਲ ਕਰਨ ਦੀ ਪ੍ਰੇਰਨਾ ਮਿਲੇਗੀ।

Dailyhunt
Disclaimer: This content has not been generated, created or edited by Dailyhunt. Publisher: Scroll Punjab