Dailyhunt Logo
  • Light mode
    Follow system
    Dark mode
    • Play Story
    • App Story
ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

Scroll Punjab 2 weeks ago

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ।

ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

Dailyhunt
Disclaimer: This content has not been generated, created or edited by Dailyhunt. Publisher: Scroll Punjab