Dailyhunt Logo
  • Light mode
    Follow system
    Dark mode
    • Play Story
    • App Story
ਮੋਗਾ ਸਦਰ ਥਾਣੇ 'ਚ ਧਮਾਕੇ ਦੀ ਜਾਂਚ 'ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਮੋਗਾ ਸਦਰ ਥਾਣੇ 'ਚ ਧਮਾਕੇ ਦੀ ਜਾਂਚ 'ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

Scroll Punjab 1 week ago

ਮੋਗਾ ਪੁਲਿਸ ਥਾਣੇ 'ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ ਥਾਣੇ ਵਿਚ ਵੱਡਾ ਧਮਾਕਾ ਹੋ ਗਿਆ। ਹੁਣ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚੀਆਂ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਕਿਸ ਵੱਲੋਂ ਗ੍ਰਨੇਡ ਸੁੱਟਿਆ ਗਿਆ।

ਪੁਲਿਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਂਚ ਲਈ ਡਿਊਟੀ SSP ਫਰੀਦਕੋਟ ਵੀ ਪਹੁੰਚ ਗਏ ਹਨ। ਤੜਕੇ ਲਗਭਗ 3.15 ਵਜੇ ਇਕ ਜ਼ੋਰਦਾਰ ਧਮਾਕਾ ਹੋਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਗਾ-ਫਿਰੋਜ਼ਪੁਰ ਰੋਡ 'ਤੇ ਕਿਸੇ ਅਣਪਛਾਤੇ ਵੱਲੋਂ ਹੈਂਡ ਗ੍ਰਨੇਡ ਸੁੱਟਿਆ ਗਿਆ। ਹਾਲਾਂਕਿ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਲੋਅ ਕੁਆਲਟੀ ਦਾ ਗ੍ਰਨੇਡ ਸੀ। ਧਮਾਕੇ ਮਗਰੋਂ ਦਹਿਸ਼ਤ ਦਾ ਮਾਹੌਲ ਹੈ। CCTV ਖੰਗਾਲੇ ਜਾ ਰਹੇ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਸ ਵੱਲੋਂ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਈਆਂ ਹਨ। ਫੋਰੈਂਸਿਕ ਟੀਮਾਂ ਸਬੂਤ ਇਕੱਠਾ ਕਰਨ ਵਿਚ ਲੱਗੀਆਂ ਹੋਈਆਂ ਹਨ। ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਥਾਣਾ ਸਦਰ ਮੋਗਾ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਪੂਰੀ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਤੁਰੰਤ ਜ਼ਿਲ੍ਹੇ ਅੰਦਰ ਨਾਕੇਬੰਦੀ ਕਰ ਦਿੱਤੀ ਗਈ ਹੈ ਤੇ ਸਾਈਬਰ ਸੈੱਲ ਤੇ ਕ੍ਰਾਈਮ ਬ੍ਰਾਂਚ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Scroll Punjab