Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਕਾਂਗਰਸ 'ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ 'ਚ ਡਟੇ ਰਮਨਜੀਤ ਸਿੱਕੀ, ਕਿਹਾ- 'ਜਿੱਥੇ ਚੰਨੀ, ਉੱਥੇ ਅਸੀਂ'

ਪੰਜਾਬ ਕਾਂਗਰਸ 'ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ 'ਚ ਡਟੇ ਰਮਨਜੀਤ ਸਿੱਕੀ, ਕਿਹਾ- 'ਜਿੱਥੇ ਚੰਨੀ, ਉੱਥੇ ਅਸੀਂ'

Scroll Punjab 2 weeks ago

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਹੋਰ ਵੱਡਾ ਸਿਆਸੀ ਸਮਰਥਨ ਮਿਲਿਆ ਹੈ। ਡੇਰਾ ਬਾਬਾ ਨਾਨਕ ਹਲਕੇ ਨਾਲ ਸਬੰਧਤ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੰਨੀ ਦੇ ਹੱਕ ਵਿੱਚ ਖੁੱਲ੍ਹ ਕੇ ਆਪਣਾ ਸਟੈਂਡ ਰੱਖਿਆ ਹੈ।

ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਮੌਕੇ ਕਾਂਗਰਸ ਦੀ ਸਿਆਸੀ ਕਾਨਫਰੰਸ ਦੌਰਾਨ ਸਿੱਕੀ ਨੇ ਕਿਹਾ ਕਿ "ਚੰਨੀ ਕਾਂਗਰਸ ਵਿੱਚ ਹੋਣਗੇ ਤਾਂ ਅਸੀਂ ਕਾਂਗਰਸ ਵਿੱਚ ਹੋਵਾਂਗੇ, ਚੰਨੀ ਜਿੱਥੇ ਜਾਣਗੇ ਅਸੀਂ ਉਨ੍ਹਾਂ ਦੇ ਨਾਲ ਜਾਵਾਂਗੇ।" ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਚੰਨੀ ਚੋਣ ਲੜਨਗੇ ਤਾਂ ਉਹ ਵੀ ਚੋਣ ਮੈਦਾਨ ਵਿੱਚ ਉਨ੍ਹਾਂ ਦੇ ਨਾਲ ਹੋਣਗੇ।

ਸਿੱਕੀ ਦੇ ਇਸ ਬਿਆਨ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਮੁੜ ਗਰਮਾ ਦਿੱਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੰਨੀ ਪ੍ਰਤੀ ਆਪਣੀ ਵਫ਼ਾਦਾਰੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਚੰਨੀ ਲਈ ਹਰ ਹੱਦ ਤੱਕ ਜਾਣ ਨੂੰ ਤਿਆਰ ਹਨ।

ਦੱਸ ਦੇਈਏ ਕਿ ਬਾਬਾ ਬਕਾਲਾ ਦੀ ਕਾਨਫਰੰਸ ਵਿੱਚ ਚੰਨੀ ਸਮਰਥਕਾਂ ਵੱਲੋਂ ਉਨ੍ਹਾਂ ਨੂੰ 2027 ਲਈ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਮੰਗ ਵੀ ਉਠਾਈ ਗਈ। ਰੈਲੀ ਦੌਰਾਨ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਨੇ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਹੋਰ ਉਜਾਗਰ ਕਰ ਦਿੱਤਾ।

ਕਾਨਫਰੰਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਅਤੇ ਹਰਮਿੰਦਰ ਸਿੰਘ ਗਿੱਲ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।

ਉੱਧਰ, ਚੰਨੀ ਧੜੇ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਚਕਾਰ ਚੱਲ ਰਹੀ ਖਿੱਚੋਤਾਣ ਵੀ ਲਗਾਤਾਰ ਚਰਚਾ ਵਿੱਚ ਹੈ। ਚੰਨੀ ਸਮਰਥਕ ਪਹਿਲਾਂ ਵੀ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੇ ਰਹੇ ਹਨ। ਹੁਣ ਰਮਨਜੀਤ ਸਿੱਕੀ ਦੇ ਖੁੱਲ੍ਹੇ ਸਮਰਥਨ ਨੇ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Scroll Punjab