Dailyhunt Logo
  • Light mode
    Follow system
    Dark mode
    • Play Story
    • App Story
US 'ਚ ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਐਲਾਨਿਆ ਵਾਂਟੇਡ, ਰੱਖਿਆ ਵੱਡਾ ਇਨਾਮ

US 'ਚ ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਐਲਾਨਿਆ ਵਾਂਟੇਡ, ਰੱਖਿਆ ਵੱਡਾ ਇਨਾਮ

Scroll Punjab 1 week ago

ਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤੀ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਂਟੇਡ ਐਲਾਨ ਦਿੱਤਾ ਹੈ। FBI ਨੇ ਉਸ ਦੀ ਗ੍ਰਿਫ਼ਤਾਰੀ ਜਾਂ ਉਸ ਤੱਕ ਪਹੁੰਚਣ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।

FBI ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਸੂਚਨਾ ਮੰਗੀ ਗਈ ਹੈ।

ਏਜੰਸੀ ਦਾ ਕਹਿਣਾ ਹੈ ਕਿ ਉਸ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਨੂੰ ਇਹ ਇਨਾਮ ਦਿੱਤਾ ਜਾਵੇਗਾ। ਗੋਲਡੀ ਬਰਾੜ ਦਾ ਨਾਮ ਕਈ ਸੰਗੀਨ ਅਪਰਾਧਿਕ ਮਾਮਲਿਆਂ ਨਾਲ ਜੋੜਿਆ ਜਾਂਦਾ ਰਿਹਾ ਹੈ ਅਤੇ ਉਹ ਭਾਰਤੀ ਜਾਂਚ ਏਜੰਸੀਆਂ ਦੀ ਵੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਹੁਣ FBI ਵੱਲੋਂ ਵੀ ਉਸ ਨੂੰ ਵਾਂਟੇਡ ਘੋਸ਼ਿਤ ਕਰਕੇ ਇਨਾਮ ਐਲਾਨਿਆ ਜਾਣਾ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਅਮਰੀਕੀ ਏਜੰਸੀਆਂ ਨੇ "ਭਾਰਤ ਨਾਲ ਜੁੜੇ ਸੰਗਠਿਤ ਅਪਰਾਧ ਸਮੂਹਾਂ" ਨਾਲ ਕਥਿਤ ਸਬੰਧਾਂ ਵਾਲੇ 24 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਕਤਲ, ਜਬਰੀ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਦੋਸ਼ ਤੈਅ ਕੀਤੇ ਹਨ। ਇਨ੍ਹਾਂ 'ਚ 2023 ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਵੀ ਸ਼ਾਮਲ ਹਨ। ਅਮਰੀਕੀ ਨਿਆਂ ਵਿਭਾਗ ਦੇ ਅਨੁਸਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਸ਼ਾਮਲ ਹਨ। ਅਮਰੀਕੀ ਸੰਘੀ ਵਕੀਲਾਂ ਨੇ ਕਿਹਾ ਹੈ ਕਿ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਕੀਤੇ ਗਏ 'ਆਪ੍ਰੇਸ਼ਨ ਹਾਰਡਬਾਲ' ਦੇ ਹਿੱਸੇ ਵਜੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

Dailyhunt
Disclaimer: This content has not been generated, created or edited by Dailyhunt. Publisher: Scroll Punjab