Dailyhunt Logo
  • Light mode
    Follow system
    Dark mode
    • Play Story
    • App Story
ਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਮਗਰੋਂ ਪੁਲਿਸ ਅਲਰਟ

ਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਮਗਰੋਂ ਪੁਲਿਸ ਅਲਰਟ

Bathinda News(ਕੁਲਬੀਰ ਬੀਰਾ): ਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਮਿਲਣ ਉਪਰੰਤ ਬਠਿੰਡਾ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਵੱਖ-ਵੱਖ ਏਜੰਸੀਆਂ ਅਤੇ ਟੀਮਾਂ ਦੀ ਮਦਦ ਨਾਲ ਕੋਰਟ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ, ਈਮੇਲ ਰਾਹੀਂ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

ਇਸ ਤੋਂ ਬਾਅਦ ਪੁਲਿਸ ਨੇ ਬੰਬ ਸਕੁਆਡ, ਡਾਗ ਸਕੁਆਡ ਅਤੇ ਹੋਰ ਸੁਰੱਖਿਆ ਟੀਮਾਂ ਦੀ ਮਦਦ ਨਾਲ ਪੂਰੇ ਇਲਾਕੇ ਦੀ ਤਲਾਸ਼ੀ ਮੁਹਿੰਮ ਚਲਾਈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਪ੍ਰਾਈਵੇਟ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲਾਂ ਮਿਲ ਚੁੱਕੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ, ਪਰ ਹੁਣ ਤੱਕ ਕਿਸੇ ਸ਼ਰਾਰਤੀ ਅਨਸਰ ਤੱਕ ਪਹੁੰਚ ਨਹੀਂ ਹੋ ਸਕੀ।

ਇਸ ਮਾਮਲੇ ਸਬੰਧੀ ਡੀਐਸਪੀ ਸਿਟੀ-2 ਅਰੁਣ ਮੁੰਡਨ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵੱਖ-ਵੱਖ ਟੀਮਾਂ ਇਸ ਮਾਮਲੇ ਦੀ ਤਹਿਕੀਕਾਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਸ਼ਰਾਰਤੀ ਅਨਸਰ ਲਗਾਤਾਰ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਰਿਹਾ ਹੈ, ਜਿਸ ਦੀ ਪਛਾਣ ਲਈ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਡੀਐਸਪੀ ਅਰੁਣ ਮੁੰਡਨ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਹ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ। ਫਿਲਹਾਲ ਕੋਰਟ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Zee Punjab Haryana Himachal