Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਕੀਤੀ ਮੁਲਾਕਾਤ

Kewal Singh Dhillon Meets Harjit Singh Grewal: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਸ਼ਟਰੀ ਸਕੱਤਰ ਅਤੇ ਪ੍ਰਦੇਸ਼ ਕੋਰ ਕਮੇਟੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਖੈਰ-ਖ਼ਬਰ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੇ ਹਰਜੀਤ ਸਿੰਘ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਉਨ੍ਹਾਂ ਨੇ ਗਰੇਵਾਲ ਦੀ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਅਰਦਾਸ ਵੀ ਕੀਤੀ।

ਗੱਲਬਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਅਤੇ ਜਨ ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕਰ ਰਿਹਾ ਹੈ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਹਰਜੀਤ ਸਿੰਘ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਅਤੇ ਲੰਮੀ ਉਮਰ ਬਖ਼ਸ਼ੀ ਜਾਵੇ, ਤਾਂ ਜੋ ਉਹ ਭਵਿੱਖ ਵਿੱਚ ਵੀ ਸਮਾਜ ਅਤੇ ਦੇਸ਼ ਦੀ ਸੇਵਾ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਕਰਦੇ ਰਹਿਣ।

Dailyhunt
Disclaimer: This content has not been generated, created or edited by Dailyhunt. Publisher: Zee Punjab Haryana Himachal